ਫਗਵਾੜਾ ਵਿੱਚ ਦੇਰ ਰਾਤ ਲੁਟੇਰਿਆਂ ਵੱਲੋਂ ਪੁਲਿਸ ਕਾਂਸਟੇਬਲ ਦਾ ਗੋ.ਲੀਆਂ ਮਾਰ ਕੇ ਕਤ.ਲ ਕਰ ਦਿੱਤਾ ਗਿਆ । ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਸੈਲਿਊਟ ਕਰਦਿਆਂ ਇੱਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ । ਇਸ ਦੇ ਨਾਲ ਹੀ ਐਚਡੀਐਫਸੀ ਬੈਂਕ ਵੱਲੋਂ 1 ਕਰੋੜ ਰੁਪਏ ਦਾ ਬੀਮਾ ਭੁਗਤਾਨ ਦਿੱਤਾ ਜਾਵੇਗਾ ।
CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ,”ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਬੈਲਟ ਨੰ. 886/ਕੇਪੀਟੀ, ਜਿਸ ਨੇ ਡਿਊਟੀ ਦੌਰਾਨ ਕੁਰਬਾਨੀ ਦਿੱਤੀ ਹੈ, ਨੂੰ ਸੈਲਿਊਟ ਕਰਦਾ ਹਾਂ । ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਵੇਗੀ । ਇਸ ਤੋਂ ਇਲਾਵਾ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ। ਅਸੀਂ ਆਪਣੇ ਸ਼ਹੀਦਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ।”
ਇਹ ਵੀ ਪੜ੍ਹੋ: ਚੀਨ ‘ਚ ਹੰਗਾਮਾ, ਕੋਰੋਨਾ ਟੈਸਟ ਕਿੱਟਾਂ ਬਣਾਉਣ ਵਾਲੀ ਫੈਕਟਰੀ ਨੇ ਬਿਨਾਂ ਸੈਲਰੀ ਲੋਕਾਂ ਨੂੰ ਕੱਢਿਆ
ਦੱਸ ਦੇਈਏ ਕਿ ਦੇਰ ਰਾਤ ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਸ਼ਹਿਰ ਵਿੱਚ ਗੈਂਗਸਟਰਾਂ ਨੇ ਪੁਲਿਸ ਕਾਂਸਟੇਬਲ ਦਾ ਗੋ.ਲੀਆਂ ਮਾਰ ਕੇ ਕਤ.ਲ ਕਰ ਦਿੱਤਾ। ਇਸ ਘਟਨਾ ਸਮੇਂ ਪੁਲਿਸ ਥਾਣਾ ਸਿਟੀ ਦੇ SHO ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕ੍ਰੇਟਾ ਗੱਡੀ ਲੁੱਟ ਕੇ ਭੱਜ ਰਹੇ ਲੁਟੇਰਿਆਂ ਦਾ ਪਿੱਛਾ ਕਰ ਰਹੇ ਸਨ । ਲੁਟੇਰਿਆਂ ਨੇ ਉਸ ‘ਤੇ ਗੋ.ਲੀਆਂ ਚਲਾ ਦਿੱਤੀਆਂ । ਗੋ.ਲੀਆਂ ਲੱਗਣ ਕਾਰਨ ਕਮਲ ਬਾਜਵਾ ਦੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -: