ਪੰਜਾਬ ਵਿਚ ‘ਆਪ’ ਸਰਕਾਰ ਦੇ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਵੱਡਾ ਐਲਾਨ ਕਰਨ ਜਾ ਰਹੇ ਹਨ। ਇਸਦੀ ਜਾਣਕਾਰੀ AAP ਦੇ ਟਵਿੱਟਰ ਹੈਂਡਲ ‘ਤੇ ਟਵੀਟ ਕਰ ਕੇ ਸਾਂਝੀ ਕੀਤੀ ਗਈ ਹੈ। ਦੱਸ ਦੇਈਏ ਕਿ ‘ਆਪ’ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ CM ਭਗਵੰਤ ਮਾਨ ਪੰਜਾਬ ਪੱਖੀ ਐਲਾਨ ਕਰਨਗੇ। ਇਸ ਵਿੱਚ ਹੁਣ ਦੇਖਣਾ ਹੋਵੇਗਾ ਇਸ ਵਿੱਚ ਕਿਹੜਾ ਵੱਡਾ ਫ਼ੈਸਲਾ ਸਾਹਮਣੇ ਆਵੇਗਾ।
ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਸੱਤਾ ਵਿੱਚ ਆਉਂਦਿਆਂ ਹੀ ਵੱਡੇ ਫੈਸਲੇ ਲਏ ਗਏ ਹਨ। ਜਿਨ੍ਹਾਂ ਵਿੱਚੋਂ ਇੱਕ ਭ੍ਰਿਸ਼ਟਾਚਾਰ ਦਾ ਮੁੱਦਾ ਵੀ ਹੈ। ਜ਼ਿਕਰਯੋਗ ਹੈ ਕਿ ਇਸ ਸਤੋਂ ਪਹਿਲਾਂ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਮਾਨ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। CM ਭਗਵੰਤ ਮਾਨ ਵੱਲੋਂ ਸ਼ਹੀਦੀ ਦਿਵਸ ਮੌਕੇ ਐਂਟੀ ਕ੍ਰਪਸ਼ਨ ਨੰਬਰ ਜਾਰੀ ਕੀਤਾ ਗਿਆ ਸੀ।
ਮਾਨ ਨੇ ਕਿਹਾ ਕਿ ਕਿਸੇ ਵੀ ਅਧਿਕਾਰੀ ਦੀ ਰਿਸ਼ਵਤ ਮੰਗਦਾ ਹੈ ਤਾਂ ਉਸ ਨੂੰ ਮਨ੍ਹਾ ਨਾ ਕਰੀਓ ਬਸ ਉਸਦੀ ਦੀ ਵੀਡੀਓ ਰਿਕਾਰਡ ਕਰਕੇ ਮੈਨੂੰ ਵ੍ਹਾਟਸਐਪ ‘ਤੇ ਭੇਜੋ। ਉਨ੍ਹਾਂ ਕਿਹਾ ਕਿ ਸਾਡੇ ਸਟਾਫ਼ ਵੱਲੋਂ ਉਸ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ ਤੇ ਜੇ ਕੋਈ ਵੀ ਇਸ ਵਿੱਚ ਦੋਸ਼ੀ ਪਾਇਆ ਗਿਆ, ਫਿਰ ਉਹ ਭਾਵੇਂ ਸਾਡਾ ਮੰਤਰੀ ਹੋਵੇ, ਜਾਂ ਵਿਧਾਇਕ, ਉਸ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਚੰਡੀਗੜ੍ਹ ‘ਚ ਕੇਂਦਰੀ ਸੇਵਾ ਨਿਯਮ ਲਾਗੂ ‘ਤੇ ਖਹਿਰਾ ਬੋਲੇ-‘ਪੰਜਾਬ ਦੇ ਅਧਿਕਾਰਾਂ ‘ਤੇ ਡਾਕਾ ਮਾਰਿਆ’
ਉਨ੍ਹਾਂ ਕਿਹਾ ਸੀ ਕਿ ਇਸ ਮੁਹਿੰਮ ਵਿੱਚ ਮੈਨੂੰ ਤਿੰਨ ਕਰੋੜ ਪੰਜਾਬੀਆਂ ਦਾ ਸਾਥ ਚਾਹੀਦਾ ਹੈ, ਜਿਸ ਨਾਲ ਅਸੀਂ ਪੰਜਾਬ ਨੂੰ ਇੱਕ ਮਹੀਨੇ ਦੇ ਅੰਦਰ ਭ੍ਰਿਸ਼ਟਾਚਾਰ ਮੁਕਤ ਕਰ ਦਿਆਂਗੇ। ਇਹ ਨੰਬਰ ਅੱਜ ਦੇ ਦਿਨ ਜਾਰੀ ਕਰ ਰਹੇ ਹਾਂ, ਇਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: