ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ‘ਤੇ ਨਿਸ਼ਾਨਾ ਸਾਧਦਿਆਂ ਹੈ। CM ਮਾਨ ਤੇ ਰਾਜਾ ਵੜਿੰਗ ਵਿਚਾਲੇ ਝੋਨੇ ਦੀ ਫ਼ਸਲ ਉੱਤੇ ਦਿੱਤੀ ਜਾਣ ਵਾਲੀ MSP ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟਰ ‘ਤੇ ਇੱਕ ਪੋਸਟ ਸਾਂਝਾ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਰਾਜਾ ਵੜਿੰਗ ਜੀ ਪੰਜਾਬੀਆਂ ਨੂੰ ਗੁਮਰਾਹ ਨਾ ਕਰੋ ..ਇਹ ਪੰਜਾਬ ਸਰਕਾਰ ਦਾ ਪੱਖ ਹੈ ਸੁਪਰੀਮ ਕੋਰਟ ਵਿੱਚ ਕਿ ਝੋਨੇ ਦੇ ਵਾਂਗ ਹੋਰ ਫਸਲਾਂ ਤੇ ਵੀ MSP ਦਿਓ…ਬੱਸਾਂ ਦੀਆਂ ਬਾਡੀਆਂ ਦੀ ਚਿੱਠੀ ਅਤੇ ਸੁਪਰੀਮ ਕੋਰਟ ‘ਚ ਪੰਜਾਬ ਦੇ ਪੱਖ ‘ਚ ਚਿੱਠੀ ਚ ਫਰਕ ਹੁੰਦੈ..ਕਾਂਗਰਸ ਕਾਹਲੀਆਂ ਨੇ ਈ ਡੋਬੀ ਐ।
ਇਸ ਦੇ ਨਾਲ ਉਨ੍ਹਾਂ ਸੁਪਰੀਮ ਕੋਰਟ ‘ਚ ਪੰਜਾਬ ਸਰਕਾਰ ‘ਚ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਵੱਲੋਂ ਪਾਈ ਗਈ ਪਟੀਸ਼ਨ ਦੀ ਤਸਵੀਰ ਵੀ ਸਾਂਝੀ ਕੀਤੀ, ਜਿਸ ‘ਚ ਲਿਖਿਆ ਗਿਆ ਹੈ ਕਿ ਪਿਛਲੇ 40 ਸਾਲ ਤੋਂ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਫ਼ਸਲ ‘ਤੇ MSP ਦਿੱਤੀ ਜਾ ਰਹੀ ਹੈ। ਇਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਤੋਂ ਕਾਫ਼ੀ ਫਾਇਦਾ ਵੀ ਹੋ ਰਿਹਾ ਹੈ।
ਇਹ ਵੀ ਪੜ੍ਹੋ : ਖੰਨਾ ‘ਚ ਪੁਲਿਸ ਹਿਰਾਸਤ ‘ਚੋਂ ਫਰਾਰ ਹੋਈ ਮੁਲਜ਼ਮ ਔਰਤ, ਮੈਡੀਕਲ ਲਈ ਲਿਆਂਦਾ ਗਿਆ ਸੀ ਹਸਪਤਾਲ
ਕਿਸਾਨਾਂ ਨੂੰ ਝੋਨੇ ਤੋਂ ਇਲਾਵਾ ਹੋਰ ਫ਼ਸਲਾਂ ਬੀਜਣ ਲਈ ਉਤਸ਼ਾਹਿਤ ਕਰਨ ਲਈ ਬਾਕੀ ਫਸਲਾਂ ‘ਤੇ ਵੀ MSP ਨੂੰ ਯਕੀਨੀ ਬਣਾਉਣਾ ਪਵੇਗਾ, ਤਾਂ ਜੋ ਕਿਸਾਨ ਝੋਨੇ ਨੂੰ ਬਦਲ ਕੇ ਬਾਕੀ ਫ਼ਸਲਾਂ ਨੂੰ ਵੀ ਬੇਝਿਜਕ ਹੋ ਕੇ ਬੀਜ ਸਕਣ ਤੇ ਲਾਭ ਕਮਾ ਸਕਣ। ਇਸ ਤਰ੍ਹਾਂ ਕਰਨ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕੇਗਾ। ਇਸ ਬਾਰੇ 11 ਜੁਲਾਈ 2020 ਨੂੰ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਐਫੀਡੇਵਿਟ ਪਹਿਲਾਂ ਹੀ ਜਮ੍ਹਾ ਕਰਵਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਸੀ ਕਿ, ਮਿੱਠੇ ਪੋਚਿਆਂ ਦੀ ਆੜ ਥੱਲੇ ਤੁਹਾਡੇ ਨਾਲ ਧੋਖਾ ਕੀਤਾ ਜਾ ਰਿਹੈ ਪੰਜਾਬੀਓ! ਨਵੇਂ AG ਸਾਬ ਨੇ ਸੁਪਰੀਮ ਕੋਰਟ ਨੂੰ ਝੋਨੇ ਦੀ MSP ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਨੂੰ ਡੂੰਘੀ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਪਹਿਲਾਂ SYL ਕੱਢਣ ਤੋਂ ਮਨ੍ਹਾਂ ਕਰਨ ਦੀ ਬਜਾਏ ਬੈਠ ਕੇ ਹੱਲ ਕੱਢਣ ਦੀ ਦਲ਼ੀਲ ਦਿੱਤੀ ਤੇ ਹੁਣ ਸ਼ਰੇਆਮ MSP ਖਤਮ ਕਰਨ ਲਈ ਕਹਿਣਾ। ਕੀ ਭਗਵੰਤ ਮਾਨ ਜੀ ਇਸ ਤਰ੍ਹਾਂ ਪੰਜਾਬ ਦੇ ਹੱਕਾਂ ਦੀ ਰਾਖੀ ਕਰ ਰਹੇ ਹੋ?
ਵੀਡੀਓ ਲਈ ਕਲਿੱਕ ਕਰੋ : –