ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਜ਼ਿਲਾ ਲੁਧਿਆਣਾ ਪਹੁੰਚ ਰਹੇ ਹਨ। CM ਮਾਨ ਅੱਜ ਜਮਾਲਪੁਰ ਵਿਖੇ 225 MLD ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ (STP) ਦਾ ਉਦਘਾਟਨ ਕਰਨਗੇ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਮੁੱਖ ਮੰਤਰੀ ਇਸ ਪਲਾਂਟ ਦਾ ਉਦਘਾਟਨ ਕਰਨ ਆਏ ਸਨ ਪਰ ਕਿਸੇ ਕਾਰਨ ਉਹ ਮਹਾਂਨਗਰ ਨਹੀਂ ਪੁੱਜੇ ਸਨ। ਇਹ ਪਲਾਂਟ ਪੰਜਾਬ ਦਾ ਸਭ ਤੋਂ ਵੱਡਾ ਸੀਵਰੇਜ ਟਰੀਟਮੈਂਟ ਪਲਾਂਟ ਹੈ।
ਵਿਧਾਇਕ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਇਸ ਉਦਘਾਟਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਹੈ। ਦੱਸਿਆ ਜਾ ਰਿਹਾ ਹੈ, ਇਹ ਰਾਜ ਦਾ ਸਭ ਤੋਂ ਵੱਡਾ ਪਲਾਂਟ, ਸਤਲੁਜ ਦੀ 47.55 ਕਿਲੋਮੀਟਰ ਮੌਸਮੀ ਸਹਾਇਕ ਨਦੀ ਵਿੱਚ ਵਹਿਣ ਵਾਲੇ ਸੀਵਰੇਜ ਦੇ ਪਾਣੀ ਅਤੇ ਹੋਰ ਗੰਦੇ ਪਾਣੀ ਨੂੰ ਟ੍ਰੀਟ ਕਰੇਗਾ। ਜੋ ਕਿ ਲੁਧਿਆਣਾ ਜ਼ਿਲ੍ਹੇ ਦੇ ਜ਼ਿਆਦਾਤਰ ਹਿੱਸੇ ਵਿੱਚ ਸਤਲੁਜ ਦੇ ਸਮਾਨਾਂਤਰ ਚਲਦੀ ਹੈ, ਜਿਸ ਵਿੱਚ ਸ਼ਹਿਰ ਦੇ 14 ਕਿਲੋਮੀਟਰ ਸ਼ਾਮਲ ਹਨ।
ਇਹ ਵੀ ਪੜ੍ਹੋ : ਪਾਕਿਸਤਾਨ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗਣ ਕਾਰਨ 12 ਲੋਕਾਂ ਦੀ ਮੌ.ਤ
ਦੱਸ ਦੇਈਏ ਜਮਾਲਪੁਰ ਵਿਖੇ 225 MLD ਸਮਰੱਥਾ ਵਾਲੇ ਇਸ ਸੀਵਰੇਜ ਟਰੀਟਮੈਂਟ ਪਲਾਂਟ ਨੂੰ ਬਣਾਉਣ ਲਈ 315 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਪਿੰਡ ਬਾਲੋਕੇ ਵਿਖੇ 60 MLD ਸਮਰੱਥਾ ਦਾ ਇੱਕ ਹੋਰ ਸੀਵਰੇਜ ਟਰੀਟਮੈਂਟ ਪਲਾਂਟ ਉਸਾਰੀ ਅਧੀਨ ਹੈ, ਜੋ ਕਿ 30 ਜੂਨ ਤੱਕ ਮੁਕੰਮਲ ਹੋ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: