ਪੰਜਾਬ ਵਿੱਚ ਜਲਦ ਹੀ ‘ਪੰਜਾਬ ਖੇਡ ਮੇਲੇ’ ਦੀ ਸ਼ੁਰੂਆਤ ਹੋਵੇਗੀ । ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਖੇਡ ਵਿਭਾਗ ਨਾਲ ਇੱਕ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿੱਚ ਖੇਡ ਮੰਤਰੀ ਮੀਤ ਹੇਅਰ ਵੀ ਮੌਜੂਦ ਰਹੇ । CM ਮਾਨ ਵੱਲੋਂ ਇਸ ਮੀਟਿੰਗ ਵਿੱਚ ਪਿੰਡਾਂ ਨੂੰ ਖੇਡਾਂ ਨਾਲ ਜੋੜਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਦੌਰਾਨ ਸੂਬਾ ਪੱਧਰੀ ਸਮਾਗਮਾਂ ਦੀ ਵੀ ਤਿਆਰੀ ਉਲੀਕੀ ਗਈ।
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ‘ਪੰਜਾਬ ਖੇਡ ਮੇਲਾ’ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਇਸ ਸਬੰਧੀ ਉਨ੍ਹਾਂ ਵੱਲੋਂ ਖੇਡ ਵਿਭਾਗ ਦੇ ਅਫਸਰਾਂ ਨੂੰ ਇਸ ਦੀਆਂ ਤਿਆਰੀਆਂ ਦੇ ਹੁਕਮ ਵੀ ਦਿੱਤੇ ਗਏ । ਉਨ੍ਹਾਂ ਕਿਹਾ ਕਿ ਹੁਣ ਖੇਡਾਂ ਨੂੰ ਹਰ ਪਿੰਡ ਤੱਕ ਪਹੁੰਚਾਇਆ ਜਾਵੇਗਾ ਅਤੇ ਪਿੰਡਾਂ ਵਿੱਚੋਂ ਚੰਗੇ ਖਿਡਾਰੀ ਤਿਆਰ ਕੀਤੇ ਜਾਣਗੇ, ਜੋ ਪੰਜਾਬ ਦਾ ਨਾਮ ਰੌਸ਼ਨ ਕਰਨਗੇ।
ਇਹ ਵੀ ਪੜ੍ਹੋ: CM ਮਾਨ ਦਾ ਐਲਾਨ, ਤਗਮਾ ਜੇਤੂ ਵੇਟਲਿਫ਼ਟਰ ਗੁਰਦੀਪ ਸਿੰਘ ਨੂੰ ਦਿੱਤਾ ਜਾਵੇਗਾ 40 ਲੱਖ ਰੁ: ਦਾ ਇਨਾਮ
ਇਸ ਸਬੰਧੀ CM ਮਾਨ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਅੱਜ ਖੇਡ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਪੰਜਾਬੀਆਂ ਨੂੰ ਖੇਡਾਂ ਨਾਲ ਜੋੜਨ ਲਈ ਅਸੀਂ ਸੂਬਾ-ਪੱਧਰੀ ਖੇਡ ਮੇਲਾ ਕਰਵਾਉਣ ਜਾ ਰਹੇ ਹਾਂ। ਵਿਭਾਗ ਵੱਲੋਂ ਮੇਲੇ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲਿਆ। ਅਸੀਂ ਪਹਿਲਾਂ ਵਾਂਗ ਪੰਜਾਬ ਨੂੰ ਖੇਡਾਂ ਦੇ ਖੇਤਰ ‘ਚ ਮੋਹਰੀ ਬਣਾਉਣ ਦੇ ਟੀਚੇ ਨੂੰ ਲੈ ਕੇ ਕੰਮ ਕਰ ਰਹੇ ਹਾਂ।
ਵੀਡੀਓ ਲਈ ਕਲਿੱਕ ਕਰੋ -: