ਸੀ.ਐੱਮ. ਭਗਵੰਤ ਮਾਨ ਮੁੱਖ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਭਲਕੇ ਵੀਰਵਾਰ ਨੂੰ ਜਲੰਧਰ ਆ ਰਹੇ ਹਨ। ਜਲੰਧਰ ਦੇ ਪੱਛਮੀ ਵਿਧਾਨ ਸਭਾ ਹਲਕੇ ਦੇ ਬੂਟਾ ਮੰਡੀ ਵਿੱਚ ਉਹ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਵ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾ ਦੇ ਫੁੱਲ ਭੇਟ ਕਰਨਗੇ।
ਇਸ ਮੌਕੇ ਹ ਲੋਕਾਂ ਨੂੰ ਵੀ ਮਿਲਣਗੇ ਤੇ ਉਨ੍ਹਾਂ ਨੂੰ ਸੰਬੋਧਤ ਵੀ ਕਰਨਗੇ। ਮੁੱਖ ਮੰਤਰੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਸਥਾਨਕ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਪੂਰੀ ਤਰ੍ਹਾਂ ਲੱਗ ਗਏ ਹਨ। ਬੂਟਾ ਮੰਡੀ ਵਿੱਚ ਹੋਣ ਵਾਲੇ ਇਸ ਸਮਾਗਮ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਸ਼ੀਤਲ ਅੰਗੁਰਾਲ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਬਾਬਾ ਸਾਹਿਬ ਭੀਮ ਰਾਵ ਅੰਬੇਡਕਰ ਸਰਾਕਰੀ ਕੋ-ਐਜੂਕੇਸ਼ਨ ਕਾਲਜ ਤੇ ਅੰਬੇਡਕਰ ਪਾਰਕ ਦਾ ਦੌਰਾ ਵੀ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਡਾ. ਬੀ.ਆਰ. ਅੰਬੇਡਕਰ ਪਾਰਕ ਵਿੱਚ ਬਾਬਾ ਸਾਹਿਬ ਦੇ ਬੁੱਤ ‘ਤੇ ਫੁੱਲਾਂ ਦਾ ਹਾਰ ਭੇਟ ਕੀਤਾ ਜਾਏਗਾ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਇਸ ਸਬੰਧੀ ਸਾਰੇ ਪ੍ਰਬੰਧ ਯਕੀਨੀ ਬਣਾਉਣ ਤੇ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਆਮਦ ਸਬੰਧੀ ਉਚਿਤ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪ੍ਰਬੰਧ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਏਗੀ। ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਕੰਮ ਵੰਡ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਸਮਾਗਮ ਵਾਲੀ ਥਾਂ ਦੀ ਸਾਫ-ਸਫਾਈ, ਸਜਾਵਟ, ਬਿਨਾਂ ਰੁਕਾਵਟ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਬੈਠਣ ਦੀ ਵਿਵਸਥਾ, ਐਂਬੂਲੈਂਸ, ਮੈਡੀਕਲ ਟੀਮਾਂ ਤੇ ਫਾਇਰ ਬ੍ਰਿਗੇਡ ਆਦਿ ਸਣੇ ਸਾਰੇ ਪ੍ਰਬੰਧ ਪ੍ਰਸ਼ਾਸਨ ਪੂਰੇ ਕਰਨ ਵਿੱਚ ਲੱਗਾ ਹੋਇਆ ਹੈ। ਪੁਲਿਸ ਅਧਿਕਾਰੀ ਕਾਨੂੰਨ ਵਿਵਸਥਾ ਨੂੰ ਬਣਾਈ ਰਖਣ ਤੇ ਪ੍ਰੋਗਰਾਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਮ ਤੋਂ ਸ਼ਹਿਰ ਨੂੰ ਬਚਾਉਣ ਵਿੱਚ ਲੱਗੇ ਹਨ।