ਸ਼ਰਾਬ ਘੋਟਾਲੇ ਕੇਸ ਵਿਚ ਦਿੱਲੀ ਕੋਰਟ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ CBI ਕੇਸ ਵਿਚ ਬਰੀ ਕਰ ਦਿੱਤਾ ਹੈ। ਰਾਊਜ ਐਵੇਨਿਊ ਕੋਰਟ ਨੇ ਕਿਹਾ ਕਿ ਦੋਵਾਂ ਖਿਲਾਫ ਬਿਨਾਂ ਸਬੂਤ ਦੇ ਦੋਸ਼ ਸਾਬਤ ਨਹੀਂ ਹੁੰਦਾ ਹੈ।
ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦੇ ਬਰੀ ਹੋਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਤੇ ਕਿਹਾ ਕਿ ‘ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ’। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੀ ਨੂੰ ਦਿੱਲੀ ਦੀ ਮਾਣਯੋਗ ਅਦਾਲਤ ਵੱਲੋਂ ਸ਼ਰਾਬ ਘੋਟਾਲੇ ਵਿਚੋਂ ਬਰੀ ਕਰ ਦਿੱਤਾ ਗਿਆ ਹੈ। ਮਾਣਯੋਗ ਅਦਾਲਤ ਦੇ ਇਸ ਫੈਸਲੇ ਨੇ ਸੱਚਾਈ ਨੂੰ ਸਾਰਿਆਂ ਸਾਹਮਣੇ ਲਿਆ ਦਿੱਤਾ ਹੈ। ਸਮੇਂ ਦੇ ਨਾਲ ਬਾਕੀ ਸਾਰੇ ਮਾਮਲਿਆਂ ਦੀ ਸੱਚਾਈ ਵੀ ਸਾਹਮਣੇ ਆ ਜਾਵੇਗੀ। ਇਨਕਲਾਬ ਜ਼ਿੰਦਾਬਾਦ!
ਇਹ ਵੀ ਪੜ੍ਹੋ : ਸਰਪੰਚ ਕ.ਤਲਕਾਂਡ ਮਾਮਲੇ ‘ਚ ਇਕ ਹੋਰ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ, ਵਿਦੇਸ਼ ਭੱਜਣ ਦੀ ਫਿਰਾਕ ‘ਚ ਸੀ ਮੁਲਜ਼ਮ
ਦੱਸ ਦੇਈਏ ਕਿ ਕੇਜਰੀਵਾਲ ਸ਼ਰਾਬ ਘੋਟਾਲੇ ਕੇਸ ਵਿਚ ਜ਼ਮਾਨਤ ‘ਤੇ ਸਨ। 14 ਜੁਲਾਈ 2024 ਨੂੰ ਜੇਲ੍ਹ ਤੋਂ ਬਾਹਰ ਆਏ ਸਨ। ਇਸੇ ਦਿਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਸੇ ਮਾਮਲੇ ਨਾਲ ਜੁੜੇ CBI ਕੇਸ ਵਿਚ ਜ਼ਮਾਨਤ ਦਿੱਤੀ ਸੀ। ਸ਼ਰਾਬ ਘਪਲੇ ਮਾਮਲੇ ਵਿਚ ਕੇਜਰੀਵਾਲ ਖਿਲਾਫ ED ਤੇ CBI ਦੋਵਾਂ ਏਜੰਸੀਆਂ ਨੇ ਕੇਸ ਦਰਜ ਕੀਤਾ ਸੀ। ਈਡੀ ਨੇ 21 ਮਾਰਚ 2024 ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ। ਇਸ ਦੇ ਬਾਅਦ 26 ਜੂਨ ਨੂੰ ਸੀਬੀਆਈ ਨੇ ਜੇਲ੍ਹ ਤੋਂ ਹੀ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਸੀ। ਈਡੀ ਮਾਮਲੇ ਵਿਚ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ 12 ਜੁਲਾਈ ਨੂੰ ਜ਼ਮਾਨਤ ਮਿਲੀ ਸੀ।
ਵੀਡੀਓ ਲਈ ਕਲਿੱਕ ਕਰੋ -:
























