ਪੰਜਾਬ ਵਿਚ ‘ਆਪ’ ਸਰਕਾਰ ਦੇ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਅੱਜ CM ਮਾਨ ਵੱਲੋਂ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਵੱਡਾ ਤੇ ਇਤਿਹਾਸਕ ਫੈਸਲਾ ਲਿਆ ਗਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਬਹੁਤ ਸਾਰੇ ਸਾਬਕਾ ਵਿਧਾਇਕ ਅਜਿਹੇ ਹਨ ਜਿਨ੍ਹਾਂ ਨੂੰ ਲੱਖਾਂ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਹੈ, ਕਿਸੇ ਨੂੰ 4 ਲੱਖ, ਕਿਸੇ ਨੂੰ 5 ਲੱਖ ਰੁਪਏ ਪੈਨਸ਼ਨ ਮਿਲ ਰਹੀ ਹੈ ਜਿਸ ਨਾਲ ਸੂਬਾ ਸਰਕਾਰ ਦੇ ਖਜ਼ਾਨੇ ‘ਤੇ ਕਰੋੜਾਂ ਰੁਪਏ ਦਾ ਬੋਝ ਪੈ ਰਿਹਾ ਹੈ। ਅੱਜ ਵੱਡਾ ਐਲਾਨ ਕਰਦਿਆਂ ਮਾਨ ਨੇ ਕਿਹਾ ਕਿ ਵਿਧਾਇਕ ਭਾਵੇਂ 2 ਵਾਰ ਜਿੱਤੇ ਜਾਂ 7 ਵਾਰ ਜਿੱਤੇ ਪਰ ਉਸ ਨੂੰ ਪੈਨਸ਼ਨ ਸਿਰਫ ਇਕ ਟਰਮ ਦੀ ਹੀ ਮਿਲੇਗੀ। ਬਚਿਆ ਪੈਸਾ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾਵੇਗਾ। ਸੇਵਾ ਲਈ ਇੰਨੀ ਵੱਡੀ ਰਕਮ ਦਿੱਤੇ ਜਾਣਾ ਕਿਸੇ ਪੱਖੋਂ ਸਹੀ ਨਹੀਂ ਹੈ।
CM ਮਾਨ ਨੇ ਕਿਹਾ ਕਿ ਵਿਧਾਇਕਾਂ ਨੂੰ ਮਿਲਣ ਵਾਲੀ ਫੈਮਿਲੀ ਪੈਨਸ਼ਨ ਵੀ ਬਹੁਤ ਜ਼ਿਆਦਾ ਹੈ, ਜਿਸ ਵਿਚ ਕਟੌਤੀ ਕੀਤੀ ਜਾ ਰਹੀ ਹੈ। ਮਾਨ ਨੇ ਕਿਹਾ ਕਿ ਇਸ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਆਉਣ ਵਾਲੇ ਦਿਨਾਂ ਵਿਚ ਪੂਰਾ ਵੇਰਵਾ ਦੇ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਦੱਸ ਦੇਈਏ ਕਿ ਲਾਲ ਸਿੰਘ, ਰਾਜਿੰਦਰ ਕੌਰ, ਸਰਵਣ ਸਿੰਘ ਫਿਲੌਰ ਨੂੰ ਹਰ ਮਹੀਨੇ 3 ਲੱਖ 25 ਹਜ਼ਾਰ ਰੁਪਏ ਦੀ ਪੈਸ਼ਨ ਦਿੱਤੀ ਜਾਂਦੀ ਸੀ। ਇਸੇ ਤਰ੍ਹਾਂ ਰਵੀਇੰਦਰ ਸਿੰਘ, ਬਲਵਿੰਦਰ ਸਿੰਘ ਨੂੰ ਹਰ ਮਹੀਨੇ 2 ਲੱਖ 75 ਹਜ਼ਾਰ ਰੁਪਏ ਪੈਨਸ਼ਨ ਵਜੋਂ ਮਿਲ ਰਹੇ ਹਨ। 10 ਵਾਰ ਦੇ ਵਿਧਾਇਕ ਦੀ ਪੈਸ਼ਨ 6 ਲੱਖ 62 ਹਜ਼ਾਰ ਪ੍ਰਤੀ ਮਹੀਨੇ ਮਿਲਦੇ ਸੀ ਪਰ ਨਵੇਂ ਹੁਕਮਾਂ ਮੁਤਾਬਕ ਹੁਣ ਸਾਰਿਆਂ ਨੂੰ ਸਿਰਫ 75 ਹਜ਼ਾਰ ਰੁਪਏ ਪੈਸ਼ਨ ਦਿੱਤੀ ਜਾਵੇਗੀ। ਇਸ ਤਰ੍ਹਾਂ ਪੰਜਾਬ ਸਰਕਾਰ ਨੂੰ ਪੰਜ ਸਾਲਾਂ ਵਿਚ 80 ਕਰੋੜ ਤੋਂ ਵੱਧ ਦੀ ਬਚਤ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ‘ਚ 300 ਯੂਨਿਟ ਬਿਜਲੀ ਮੁਫ਼ਤ ਦੀ ਗਾਰੰਟੀ ‘ਤੇ ਅੜਿੱਕਾ ਬਣੀ ਮੋਦੀ ਸਰਕਾਰ ! ਸੂਬੇ ਨੂੰ ਦਿੱਤੀ 3 ਮਹੀਨੇ ਦੀ ਡੈੱਡਲਾਈਨ
ਇਸ ਤੋਂ ਇਲਾਵਾ ਮਾਨ ਨੇ ਕਿਹਾ ਕਿ ਪੰਜਾਬ ਵਿਚ ਬੇਰੋਜ਼ਗਾਰੀ ਬਹੁਤ ਵੱਡਾ ਮੁੱਦਾ ਹੈ। ਬਹੁਤ ਸਾਰੇ ਮੁੰਡੇ-ਕੁੜੀਆਂ ਬੇਰੋਜ਼ਗਾਰ ਹਨ। ਜਦੋਂ ਉਹ ਡਿਗਰੀਆਂ ਲੈ ਕੇ ਨੌਕਰੀਆਂ ਮੰਗਣ ਲਈ ਜਾਂਦੇ ਹਨ ਤਾਂ ਉਨ੍ਹਾਂ ਉਤੇ ਲਾਠੀਚਾਰਜ ਕੀਤਾ ਜਾਂਦਾ ਹੈ, ਪਾਣੀਆਂ ਦੀਆਂ ਬੌਛਾਰਾਂ ਕੀਤੀਆਂ ਜਾਂਦੀਆਂ ਹਨ, ਜੋ ਕਿ ਸਰਾਸਰ ਗਲਤ ਹੈ। ‘ਆਪ’ ਸਰਕਾਰ ਵੱਲੋਂ ਜਲਦ ਹੀ ਇਸ ਸਬੰਧੀ ਵੀ ਕਦਮ ਚੁੱਕੇ ਜਾਣਗੇ।