ਭਾਰਤ ਨੇ ਪਹਿਲਗਾਮ ਹਮਲੇ ਦਾ ਬਦਲਾ ਲੈ ਲਿਆ ਹੈ। ਪਾਕਿਸਤਾਨ ਦੇ ਲਗਭਗ 9 ਟਿਕਾਣਿਆਂ ‘ਤੇ ਹਮਲਾ ਕੀਤਾ ਗਿਆ ਹੈ। ਵੱਡੇ ਅੱਤਵਾਦੀ ਦੇ ਟਿਕਾਣਿਆਂ ‘ਤੇ ਇਹ ਹਮਲਾ ਕੀਤਾ ਗਿਆ ਹੈ ਤੇ ਭਾਰਤੀ ਫੌਜੀ ਵੀਰਾਂ ਵੱਲੋਂ ਇਸ ਆਪ੍ਰੇਸ਼ਨ ਨੂੰ ‘Operation Sindoor’ ਦਾ ਨਾਂ ਦਿੱਤਾ ਗਿਆ ਹੈ। ‘ਆਪ੍ਰੇਸ਼ਨ ਸਿੰਦੂਰ’ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।
ਟਵੀਟ ਕਰਦਿਆਂ CM ਮਾਨ ਨੇ ਲਿਖਿਆ-ਅੱਤਵਾਦ ਖਿਲਾਫ ਇਸ ਲੜਾਈ ਵਿਚ ਪੂਰਾ ਦੇਸ਼ ਇਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ‘ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ। ਜੈ ਹਿੰਦ, ਜੈ ਭਾਰਤ।
ਇਹ ਵੀ ਪੜ੍ਹੋ : ਆਪ੍ਰੇਸ਼ਨ ਸਿੰਦਰ ‘ਤੇ ਡੋਨਾਲਡ ਟਰੰਪ ਦਾ ਵੱਡਾ ਬਿਆਨ-‘ਹੁਣ ਸਮਾਂ ਸ਼ਾਂਤੀ ਦਾ ਹੈ ਨਾ ਕਿ ਜੰਗ ਦਾ’
ਦੱਸ ਦੇਈਏ ਕਿ ਭਾਰਤ ਨੇ ਆਕਾਸ਼ ਮਿਜ਼ਾਈਲ ਜ਼ਰੀਏ ਪਾਕਿਸਤਾਨ ਦੇ ਫਾਈਟਰ ਜੈੱਟ JF-17 ਨੂੰ ਢਹਿ ਢੇਰੀ ਕਰ ਦਿੱਤਾ ਹੈ।ਆਪ੍ਰੇਸ਼ਨ ਸਿੰਦੂਰ ਨੂੰ ਸਫਲਤਾ ਨਾਲ ਪੂਰਾ ਕਰਨ ਦੇ ਬਾਅਦ ਭਾਰਤ ਨੇ ਆਪਣੇ ਏਅਰ ਸਪੇਸ ਨੂੰ ਸੁਰੱਖਿਅਤ ਕਰਨ ਲਈ ਸਾਰੇ ਏਅਰ ਡਿਫੈਂਸ ਸਿਸਟਮ ਨੂੰ ਆਨ ਕਰ ਦਿੱਤਾ ਗਿਆ ਹੈ। ਭਾਰਤ ਦੀ ਹਵਾਈ ਫੌਜ ਪ੍ਰਣਾਲੀ ਜਿਸ ਵਿਚ ਐੱਸ-400, ਆਕਾਸ਼, ਬਰਾਕ-8 ਤੇ ਉਨਤ ਰਡਾਰ ਸ਼ਾਮਲ ਹਨ, ਇਹ ਸਾਰੇ ਏਅਰ ਡਿਫੈਂਸ ਸਿਸਟਮ ਪਾਕਿਸਤਾਨ ਦੇ ਹਵਾਈ ਖਤਰਿਆਂ ਨੂੰ ਨਸ਼ਟ ਕਰਨ ਵਿਚ ਪੂਰੀ ਤਰ੍ਹਾਂ ਸਮਰੱਥ ਹਨ।
ਵੀਡੀਓ ਲਈ ਕਲਿੱਕ ਕਰੋ -: