CM Captain Amrinder reported : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੀ ਕੋਵਿਡ-19 ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਨੇ ‘ਖੇਤੀ ਬਚਾਓ ਯਾਤਰਾ’ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਸਟੇਜ ਸਾਂਝੀ ਕੀਤੀ, ਜਿਸ ਤੋਂ ਬਾਅਦ ਮੁੱਖ ਮੰਤਰੀ ਦਾ ਅਹਿਤਿਆਤ ਵੱਜੋਂ ਕੋਰੋਨਾ ਦਾ ਸੈਂਪਲ ਲਿਆ ਗਿਆ ਸੀ, ਜਿਸ ਦੀ ਰਿਪੋਰਟ ਅੱਜ ਨੈਗੇਟਿਵ ਪਾਈ ਗਈ ਹੈ। ਇਸ ਸੰਬੰਧੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਅੱਜ ਟਵੀਟ ਕੀਤਾ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਆਰਟੀਪੀਸੀਆਰ ਅਤੇ ਆਰਏਟੀ ਕੋਵਿਡ-19 ਟੈਸਟ ਨੈਗੇਟਿਵ ਆਏ ਹਨ।
ਦੱਸਣਯੋਗ ਹੈ ਕਿ ਬੀਤੇ ਮੰਗਲਵਾਰ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੀ ਨੂੰ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ। ਉਨ੍ਹਾਂ ਦੀ ਰਾਹੁਲ ਗਾਂਧੀ ਦੀ ਪੰਜਾਬ ਯਾਤਰਾ ਦੌਰਾਨ ਸੰਗਰੂਰ ਵਿੱਚ ਉਨ੍ਹਾਂ ਨੇ ਹੀ ਸਟੇਜ ‘ਤੇ ਸੇਵਾ ਨਿਭਾਈ ਸੀ। ਇਸ ਦੌਰਾਨ ਉਹ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰੀਸ਼ ਰਾਵਤ, ਵਿਜੇਇੰਦਰ ਸਿੰਗਲਾ ਅਤੇ ਰਜਿੰਦਰ ਕੌਰ ਭੱਠਲ ਸਣੇ ਕਈ ਸਿਆਸੀ ਆਗੂਆਂ ਦੇ ਸੰਪਰਕ ਵਿੱਚ ਆਏ ਸਨ। ਉਨ੍ਹਾਂ ਨੇ ਬੀਤੀ 6 ਅਕਤੂਬਰ ਨੂੰ ਹਲਕੇ ਲੱਛਣ ਦਿਖਾਈ ਦੇਣ ’ਤੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਦੱਸ ਦੇਈਏ ਕਿ ਸਿਹਤ ਮੰਤਰੀ ਪਹਿਲਾਂ ਘਰ ਵਿੱਚ ਹੀ ਕੁਆਰੰਟਾਈਨ ਸਨ, ਪਰ ਹੁਣ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਿਹਤ ਮੰਤਰੀ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਮੁੱਖ ਮੰਤਰੀ ਨੇ ਵੀ ਅਹਿਤਿਆਤ ਵਜੋਂ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ।