ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਘੱਗਰ ਨਦੀ ਦਾ ਹਵਾਈ ਸਰਵੇਖਣ ਕੀਤਾ ਤਾਂ ਜੋ ਹਾਲ ਦੀ ਭਾਰੀ ਬਾਰਿਸ਼ ਅਤੇ ਪਾਣੀ ਦੇ ਵਧ ਰਹੇ ਪੱਧਰ ਦੇ ਮੱਦੇਨਜ਼ਰ ਸਥਿਤੀ ਦਾ ਮੌਕੇ ‘ਤੇ ਜਾਇਜ਼ਾ ਲਿਆ ਜਾ ਸਕੇ। ਉਨ੍ਹਾਂ ਨੇ ਪਟਿਆਲਾ ਅਤੇ ਸੰਗਰੂਰ ਦੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਸ ਸਬੰਧੀ ਰਿਪੋਰਟ ਮੰਗੀ ਹੈ।
ਦੱਸ ਦੇਈਏ ਕਿ ਪੰਜਾਬ ਦੇ ਪਹਾੜੀ ਇਲਾਕਿਆਂ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਬਰਸਾਤ ਕਾਰਨ ਘੱਗਰ ਨਦੀ ਦਾ ਪਾਣੀ ਦਾ ਪੱਧਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਪਾਣੀ ਦਾ ਪੱਧਰ ਵਧ ਕੇ 747 ਹੋ ਗਿਆ ਹੈ। ਉਥੇ ਹੀ ਘੱਗਰ ਨਦੀ ਖਤਰੇ ਦੇ ਨਿਸ਼ਾਨ ਵੱਲ ਜਾ ਰਹੀ ਹੈ, ਇਹ ਖਤਰੇ ਦੇ ਬਿੰਦੂ ਤੋਂ 4 ਫੁੱਟ ਹੇਠੋਂ ਵਗ ਰਹੀ ਹੈ। ਦੱਸ ਦੇਈਏ ਕਿ ਕੱਲ ਤੋਂ ਲੈ ਕੇ ਅੱਜ ਤੱਕ ਘੱਗਰ ਵਿੱਚ ਪਾਣੀ ਦੇ ਪੱਧਰ ਵਿੱਚ 16 ਫੁੱਟ ਦਾ ਵਾਧਾ ਹੋਇਆ ਹੈ।
ਘੱਗਰ ਦੇ ਨਾਲ ਤਾਂਗੜੀ ਅਤੇ ਮਾਰਕੰਡਾ ਨਦੀਆਂ ਵਿੱਚ ਭਾਰੀ ਬਾਰਸ਼ ਕਾਰਨ ਪਾਣੀ ਦੀ ਮਾਤਰਾ ਵਧ ਗਈ ਹੈ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਇਸ ਬਾਰੇ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ ਅਤੇ ਇਨ੍ਹਾਂ ਨਦੀਆਂ ਵਿੱਚ ਪਾਣੀ ਦੇ ਵਹਾਅ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਹਾਲਾਂਕਿ ਇਸ ਵੇਲੇ ਘੱਗਰ, ਟਾਂਗਰੀ ਅਤੇ ਮਾਰਕੰਡਾ ਨਦੀਆਂ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ, ਪਰ ਪਾਣੀ ਅਤੇ ਹੜ੍ਹਾਂ ਦੇ ਸੰਭਾਵਤ ਖਤਰੇ ਨੂੰ ਰੋਕਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ।
ਵਿਭਾਗ ਨੇ ਪੂਰੀ ਨਜ਼ਰ ਰੱਖੀ ਹੋਈ ਹੈ। ਡੀਸੀ ਨੇ ਡਰੇਨੇਜ ਵਿਭਾਗ ਨੂੰ ਆਦੇਸ਼ ਦਿੱਤਾ ਕਿ ਆਮ ਨਾਗਰਿਕਾਂ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਲਈ ਪੂਰੇ ਪ੍ਰਬੰਧ ਕੀਤੇ ਜਾਣ ਅਤੇ ਕਿਸੇ ਵੀ ਸੰਭਾਵਿਤ ਖਤਰਨਾਕ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਰਹਿਣ। ਪਾਣੀ ਆਉਣ ਦੀ ਸਥਿਤੀ ਵਿੱਚ ਹੜ੍ਹ ਕੰਟਰੋਲ ਰੂਮ ਨੂੰ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਨੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ