ਪੰਜਾਬ ਕਾਂਗਰਸ ਵਿੱਚ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਹਿਲਾਂ ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਖਿੱਚੋਤਾਨ ਚੱਲ ਰਹੀ ਸੀ, ਹੁਣ ਕੈਪਟਨ ਕਾਂਗਰਸ ਤੋਂ ਬਾਹਰ ਹੋ ਗਏ ਹਨ, ਫਿਰ ਨਵਜੋਤ ਸਿੰਘ ਸਿੱਧੂ ਅਤੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਟਕਰਾਅ ਜਾਰੀ ਹੈ। ਸ਼ੁੱਕਰਵਾਰ ਨੂੰ ਸਿੱਧੂ ਨੇ ਮੁੱਖ ਮੰਤਰੀ ਚੰਨੀ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਸੀ ਕਿ 90 ਦਿਨਾਂ ਦੀ ਸਰਕਾਰ ਹੈ, 50 ਦਿਨ ਹੋ ਗਏ ਹਨ ਪਰ ਮਸਲੇ ਹੱਲ ਨਹੀਂ ਹੋਏ।
ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵਜੋਤ ਸਿੰਘ ਸਿੱਧੂ ਨੂੰ ਕਰਾਰਾ ਜਵਾਬ ਦਿੱਤਾ ਹੈ। ਮੁੱਖ ਮੰਤਰੀ ਚੰਨੀ ਨੇ ਸ਼ਨੀਵਾਰ ਨੂੰ ਪੰਜਾਬ ਦੇ ਰੂਪਨਗਰ ‘ਚ ਕਿਹਾ, ”ਮੈਂ ਗਰੀਬ ਹੋ ਸਕਦਾ ਹਾਂ ਪਰ ਕਮਜ਼ੋਰ ਨਹੀਂ ਹਾਂ।” ਇਸ ਦੇ ਨਾਲ ਹੀ ਉਨ੍ਹਾਂ ਕਿਹਾ, ”ਮੈਂ ਪੰਜਾਬ ਦੇ ਮਸਲੇ ਹੱਲ ਕਰਾਂਗਾ, ਤਾਂ ਜੋ ਪੰਜਾਬ ਦੇ ਹਰ ਘਰ ‘ਚ ਲੋਕ ਕਹਿਣ- “ਘਰ ਘਰ ਦੇ ਵਿੱਚ ਚੱਲੀ ਗੱਲ, ਚੰਨੀ ਕਰਦਾ ਮਸਲੇ ਹੱਲ”।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ, ’90 ਦਿਨਾਂ ਦੀ ਸਰਕਾਰ ਹੈ। 50 ਦਿਨ ਹੋ ਗਏ ਹਨ ਪਰ ਕੁਝ ਨਹੀਂ ਹੋਇਆ। ਨਵਜੋਤ ਸਿੰਘ ਸਿੱਧੂ ਨੇ ਹਾਲ ਹੀ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨਵੀਂ ਸਰਕਾਰ ‘ਚ ਕੀਤੀਆਂ ਜਾ ਰਹੀਆਂ ਨਿਯੁਕਤੀਆਂ ‘ਤੇ ਸਵਾਲ ਉਠਾਏ ਸਨ। ਹਾਲਾਂਕਿ ਉਨ੍ਹਾਂ ਨੇ ਸਿਖਰਲੀ ਲੀਡਰਸ਼ਿਪ ਨੂੰ ਮਿਲਣ ਤੋਂ ਬਾਅਦ ਆਪਣਾ ਅਸਤੀਫਾ ਵਾਪਸ ਲੈ ਲਿਆ ਸੀ।
ਇਹ ਵੀ ਪੜ੍ਹੋ : ਰਾਜਪਾਲ ਅਕਾਲੀ ਵਰਕਰਾਂ ‘ਤੇ ਕੀਤੇ ਲਾਠੀਚਾਰਜ ਦੀ ਜਾਂਚ ਦੇ ਦੇਣ ਹੁਕਮ : ਚੀਮਾ
ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਸਾਹਮਣੇ ਇੱਕ ਸ਼ਰਤ ਇਹ ਵੀ ਰੱਖੀ ਗਈ ਹੈ ਕਿ ਜਦੋਂ ਪੰਜਾਬ ਵਿੱਚ ਨਵੇਂ ਡੀਜੀਪੀ ਅਤੇ ਐਡਵੋਕੇਟ ਜਨਰਲ ਦੀ ਨਿਯੁਕਤੀ ਹੋਵੇਗੀ, ਤਦ ਹੀ ਉਹ ਪ੍ਰਧਾਨ ਵਜੋਂ ਆਪਣਾ ਕੰਮ ਸ਼ੁਰੂ ਕਰਨਗੇ।