ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਛੋਟੇ ਭਰਾ ਡਾ. ਮਨੋਹਰ ਸਿੰਘ ਵੀ ਚੋਣ ਮੈਦਾਨ ਵਿੱਚ ਐਂਟਰੀ ਮਾਰਨ ਦੀ ਤਿਆਰੀ ਵਿੱਚ ਹਨ। ਉਨ੍ਹਾਂ ਸੀਨੀਅਰ ਮੈਡੀਕਲ ਅਫ਼ਸਰ (ਐੱਸ.ਐੱਮ.ਓ.) ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਮੁਹਾਲੀ ਜ਼ਿਲ੍ਹੇ ਦੇ ਖਰੜ ਸਿਵਲ ਹਸਪਤਾਲ ਵਿੱਚ ਤਾਇਨਾਤ ਸਨ।
ਡਾ. ਮਨੋਹਰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾ ਤੋਂ ਵਿਧਾਨ ਸਭਾ ਚੋਣਾਂ ਲੜਣਾ ਚਾਹੁੰਦੇ ਹਨ, ਜੋਕਿ ਅਨੁਸੂਚਿਤ ਜਾਤੀ (ਐੱਸਸੀ) ਵਰਗ ਲਈ ਰਾਖਵਾਂ ਹਲਕਾ ਹੈ। ਉਨ੍ਹਾਂ ਪਹਿਲਾਂ ਹੀ ਲੋਕਾਂ ਨੂੰ ਮਿਲਣਾ ਅਤੇ ਇਕੱਠਾਂ ਨੂੰ ਸੰਬੋਧਨ ਕਰਨਾ ਸ਼ੁਰੂ ਕਰ ਦਿੱਤਾ ਹੈ। ਜਦੋਂ CM ਚੰਨੀ ਦੇ ਭਰਾ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, ‘ਹਾਂ, ਜੇ ਪਾਰਟੀ ਹਾਈਕਮਾਨ ਮੈਨੂੰ ਇਜਾਜ਼ਤ ਦੇਵੇ ਤਾਂ ਮੈਂ ਚੋਣ ਲੜਨਾ ਚਾਹੁੰਦਾ ਹਾਂ।’
ਦੱਸ ਦੇਈਏ ਕਿ ਇਸ ਵੇਲੇ ਇਸ ਹਲਕੇ ਦੀ ਨੁਮਾਇੰਦਗੀ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਕਰ ਰਹੇ ਹਨ, ਜੋ ਦੂਜੀ ਵਾਰ ਵੀ ਟਿਕਟ ਹਾਸਲ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ। ਡਾ. ਮਨੋਹਰ ਦੀਆਂ ਸਿਆਸੀ ਸਰਗਰਮੀਆਂ ‘ਤੇ ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਪਰਿਵਾਰ ਦੇ ਦੋ ਮੈਂਬਰਾਂ ਨੂੰ ਟਿਕਟਾਂ ਕਿਵੇਂ ਦਿੱਤੀਆਂ ਜਾ ਸਕਦੀਆਂ ਹਨ?
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਦਿਲਚਸਪ ਗੱਲ ਇਹ ਹੈ ਕਿ ਡਾ. ਮਨੋਹਰ ਨੇ ਪਿਛਲੇ ਸਾਲ ਮਹਾਮਾਰੀ ਦੌਰਾਨ ਹੀ ਬੱਸੀ ਪਠਾਣਾਂ ਵਿੱਚ ਸਿਆਸੀ ਸਰਗਰਮੀਆਂ ਸ਼ੁਰੂ ਕੀਤੀਆਂ ਸਨ, ਜਦੋਂ ਉਹ ਨੰਦਪੁਰ ਕਲੌਰ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਤਾਇਨਾਤ ਸਨ। ਨੰਦਪੁਰ ਕਲੌਰ ਦੇ ਸਰਪੰਚ ਦਾ ਕਹਿਣਾ ਹੈ ਕਿ ਵਿਧਾਇਕ ਗੁਰਪ੍ਰੀਤ ਵੱਲੋਂ ਇਲਾਕੇ ਵਿੱਚ ਉਨ੍ਹਾਂ ਦੀ ਲੋਕਪ੍ਰਿਯਤਾ ਦੇ ਡਰੋਂ ਡਾ. ਮਨੋਹਰ ਦੀ ਬਦਲੀ ਖਰੜ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : CM ਚੰਨੀ ਸਰਕਾਰ ਨੇ BJP ਤੇ ਅਕਾਲੀ ਦਲ ਦੇ ਵਿਰੋਧ ਮਗਰੋਂ ਜੈਨਕੋ ਦਾ ਨਵਾਂ ਚੇਅਰਮੈਨ ਕੀਤਾ ਨਿਯੁਕਤ
ਅਨੱਸਥੀਸੀਆ ਵਿੱਚ ਪੋਸਟ-ਗ੍ਰੈਜੂਏਟ ਡਾ. ਮਨੋਹਰ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਪੱਤਰਕਾਰੀ ਵਿੱਚ ਮਾਸਟਰ ਕੀਤੀ ਹੈ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਲਾਅ ਗ੍ਰੈਜੂਏਟ ਵੀ ਹਨ। ਉਹ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਉਪ-ਪ੍ਰਧਾਨ ਅਤੇ ਜਨਰਲ ਸਕੱਤਰ ਰਹਿ ਚੁੱਕੇ ਹਨ, ਜੋ ਸੂਬੇ ਦੇ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਹੈ।