ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪੰਜਾਬ ਵਿੱਚ ਕਾਂਗਰਸ ਦੇ ਕਲੇਸ਼ ਵਿਚਾਲੇ ਚੰਡੀਗੜ੍ਹ ਵਿੱਚ ਇੱਕ ਹੰਗਾਮੀ ਮੀਟਿੰਗ ਸੱਦੀ ਹੈ। ਐਤਵਾਰ ਨੂੰ ਹੋ ਰਹੀ ਇਸ ਮੀਟਿੰਗ ਵਿੱਚ ਕਈ ਵੱਡੇ ਮੁੱਦਿਆਂ ‘ਤੇ ਚਰਚਾ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਆਪਣੀ ਕੈਬਨਿਟ ਦੇ ਸੀਨੀਅਰ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ।
ਪਹਿਲਾਂ ਉਹ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੂੰ ਮਿਲੇ। ਇਸ ਤੋਂ ਬਾਅਦ ਬ੍ਰਹਮਮਹਿੰਦਰਾ ਅਤੇ ਪਰਗਟ ਸਿੰਘ ਨੂੰ ਵੀ ਮਿਲੇ। ਇਸ ਤੋਂ ਇਲਾਵਾ ਕੁਝ ਮੰਤਰੀ ਅਤੇ ਕਾਂਗਰਸੀ ਆਗੂ ਵੀ ਉਨ੍ਹਾਂ ਨੂੰ ਮਿਲ ਚੁੱਕੇ ਹਨ। ਇਹ ਮੀਟਿੰਗ ਪੰਜਾਬ ਸਰਕਾਰ ਦੇ ਚੰਡੀਗੜ੍ਹ ਸਥਿਤ ਗੈਸਟ ਹਾਊਸ ਵਿੱਚ ਹੋ ਰਹੀ ਹੈ। ਇਸ ਵਿੱਚ ਵੱਡੇ ਮੁੱਦਿਆਂ ‘ਤੇ ਸਰਕਾਰ ਦੇ ਸਟੈਂਡ ‘ਤੇ ਚਰਚਾ ਕੀਤੀ ਜਾ ਰਹੀ ਹੈ।
ਇਸ ਅਹਿਮ ਮੀਟਿੰਗ ਵਿੱਚ ਪੰਜਾਬ ਦੇ ਵੱਖ -ਵੱਖ ਵਿਭਾਗਾਂ ਦੇ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿਹਾਤੀ ਖੇਤਰਾਂ ਵਿੱਚ ਮਿਆਰੀ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਗ੍ਰਾਮ ਪੰਚਾਇਤਾਂ ਨੂੰ ਇਸ ਦੀ ਵਿਸ਼ੇਸ਼ ਨਿਗਰਾਨੀ ਕਰਨ ਲਈ ਕਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਰਫੋਂ ਗੜੰਗਾ ਹਲਕੇ ਦੇ 9 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਸੌਂਪੀਆਂ ਗਈਆਂ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਦੱਸ ਦੇਈਏ ਕਿ ਪੰਜਾਬ ਨੂੰ ਨਵਾਂ ਮੁੱਖ ਮੰਤਰੀ ਮਿਲਣ ਤੋਂ ਬਾਅਦ ਵੀ ਕਾਂਗਰਸ ਦਾ ਕਲੇਸ਼ ਮੁੱਕਿਆ ਨਹੀਂ ਹੈ। ਸੀਐਮ ਚਰਨਜੀਤ ਚੰਨੀ ਆਪਣੀ ਹੀ ਪਾਰਟੀ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਨਿਸ਼ਾਨੇ ‘ਤੇ ਹਨ। ਨਿਯੁਕਤੀਆਂ ਤੋਂ ਸ਼ਰੂ ਹੋਇਆ ਵਿਵਾਦ ਹੁਣ ਤੱਕ ਜਾਰੀ ਹੈ। ਪੰਜਾਬ ਕਾਂਗਰਸ ‘ਚ ਚੱਲ ਰਹੇ ਕਲੇਸ਼ ਨੂੰ ਸੁਲਝਾਉਣ ਲਈ ਪਹਿਲਾਂ ਕਾਂਗਰਸ ਨੇ ਸਭ ਤੋਂ ਪਹਿਲਾਂ ਸੁਨੀਲ ਜਾਖੜ ਨੂੰ ਹਟਾਇਆ। ਉਨ੍ਹਾਂ ਦੀ ਥਾਂ ਨਵਜੋਤ ਸਿੱਧੂ ਪ੍ਰਧਾਨ ਬਣੇ।
ਇਹ ਵੀ ਪੜ੍ਹੋ : ਦਿੱਲੀ ਤੋਂ ਮੁੜਦੇ ਹੀ ਕੈਪਟਨ ਨੂੰ ਮਿਲੀ ਨੇੜਲਿਆਂ ਦੀ ਹੱਲਾਸ਼ੇਰੀ, ਅਗਲੇ ਹਫ਼ਤੇ ਕਰਨਗੇ ਵੱਡਾ ਐਲਾਨ
ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਗਿਆ। ਉਨ੍ਹਾਂ ਦੀ ਜਗ੍ਹਾ ਚਰਨਜੀਤ ਚੰਨੀ ਆਏ। ਅਖੀਰ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੂੰ ਵੀ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਦੀ ਥਾਂ ਹਰੀਸ਼ ਚੌਧਰੀ ਆਏ ਹਨ। ਇੰਨੀਆਂ ਤਬਦੀਲੀਆਂ ਕਰਨ ਦੇ ਬਾਵਜੂਦ ਕਾਂਗਰਸ ਦੇ ਹਾਲਾਤ ਪਹਿਲਾਂ ਜਿਹੇ ਹੀ ਹਨ। ਇਸ ਦੌਰਾਨ ਚੰਨੀ ਪੰਜਾਬ ਦੇ ਲੋਕਾਂ ਨੂੰ ਆਪਣੀ ਪਰਫਾਰਮੈਂਸ ਦਿਖਾਉਣ ‘ਚ ਲੱਗੇ ਹੋਏ ਹਨ।