ਆਪਣੇ ਵਿਲੱਖਣ ਅੰਦਾਜ਼ ਲਈ ਸੁਰਖੀਆਂ ਵਿੱਚ ਰਹਿਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਸਾਦੇ ਅੰਦਾਜ਼ ਵਿੱਚ ਨਜ਼ਰ ਆਏ। ਅੱਜ ਚਰਨਜੀਤ ਚੰਨੀ ਆਮ ਆਦਮੀ ਵਾਂਗ ਦਿੱਲੀ ਤੋਂ ਚੰਡੀਗੜ੍ਹ ਇੱਕ ਆਮ ਫਲਾਈਟ ਵਿੱਚ ਸਾਰੇ ਲੋਕਾਂ ਦੇ ਨਾਲ ਸਫ਼ਰ ਕੀਤਾ। ਹਾਲਾਂਕਿ ਉਹ ਆਪਣੇ ਪ੍ਰਾਈਵੇਟ ਪਲੇਨ ਵਿੱਚ ਵੀ ਸਫਰ ਕਰ ਸਕਦੇ ਸਨ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ।
ਦੱਸ ਦੇਈਏ ਕਿ ਮੁੱਖ ਮੰਤਰੀ ਚੰਨੀ ਅੱਜ ਦਿੱਲੀ ਗਏ ਸਨ, ਜਿਥੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਪਹਿਲੀ ਰਸਮੀ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨਾਲ ਨਵੇਂ ਖੇਤੀਬਾੜੀ ਕਾਨੂੰਨਾਂ, ਝੋਨੇ ਦੀ ਖਰੀਦ ਸ਼ੁਰੂ ਕਰਨ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਵਰਗੇ ਵੱਡੇ ਮਸਲਿਆਂ ‘ਤੇ ਗੱਲਬਾਤ ਹੋਈ ਹੈ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਬਹੁਤ ਹੀ ਵਧੀਆ ਮਾਹੌਲ ਵਿੱਚ ਹੋਈ ਹੈ, ਇਸ ਦੌਰਾਨ ਉਨ੍ਹਾਂ ਨੇ ਤਿੰਨ ਮੁੱਖ ਮੁੱਦਿਆਂ ‘ਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ ਹੈ।
Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਇਸ ਦੌਰਾਨ ਮੁੱਖ ਮੰਤਰੀ ਨੇ ਝੋਨੇ ਦੀ ਖਰੀਦ 10 ਤਰੀਕ ਦੀ ਥਾਂ ਅੱਜ ਤੋਂ ਹੀ ਸ਼ੁਰੂ ਕਰਨ ਦੀ ਮੰਗ ਕੀਤੀ। ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਨੇ ਛੇਤੀ ਹੀ ਕੋਈ ਫੈਸਲਾ ਲੈਣ ਬਾਰੇ ਭਰੋਸਾ ਦਿੱਤਾ ਹੈ। ਦੂਜੇ ਮਸਲੇ ‘ਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਕਿਸਾਨਾਂ ਨਾਲ ਫਿਰ ਗੱਲਬਾਤ ਕਰਨ ਦੀ ਵੀ ਅਪੀਲ ਕੀਤੀ ਗਈ ਹੈ। ਤੀਜਾ ਮੁੱਦਾ ਕਰਤਾਰਪੁਰ ਕਾਰੀਡੋਰ ਦਾ ਹੈ। ਮੁੱਖ ਮੰਤਰੀ ਨੇ ਬੰਦ ਪਿਆ ਕਾਰੀਡੋਰ ਖੋਲ੍ਹਣ ਲਈ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਬੇਅਦਬੀ ਮਾਮਲੇ ‘ਚ ਨਵਾਂ ਵਕੀਲ ਲਾਉਣ ‘ਤੇ ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਵੱਡਾ ਬਿਆਨ