ਸਰਕਾਰੀ ਬੱਸਾਂ ਵਿੱਚ ਫ੍ਰੀ ਸਫਰ ਕਰਨ ਵਾਲੇ ਲੋਕਾਂ ਨੂੰ ਹੁਣ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੀ ਪਛਾਣ ਕਰਨ ਵਿੱਚ ਭੰਬਲਭੂਸਾ ਪੈਦਾ ਹੋ ਸਕਦਾ ਹੈ। ਦਰਅਸਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਾਲੀ ਸਰਕਾਰ ਨੇ ਰੋਡਵੇਜ਼ ਦੀਆਂ ਬੱਸਾਂ ਦਾ ਰੰਗ ਇੱਕ ਵਾਰ ਫਿਰ ਬਦਲ ਦਿੱਤਾ ਹੈ, ਜਿਸ ਨਾਲ ਸ਼ੁਰੂ-ਸ਼ੁਰੂ ‘ਚ ਮੁਸਾਫ਼ਰਾਂ ਨੂੰ ਥੋੜ੍ਹੀ ਪ੍ਰੇਸ਼ਾਨੀ ਹੋ ਸਕਦੀ ਹੈ। ਹੁਣ ਪੰਜਾਬ ਰੋਡਵੇਜ਼ ਦੀਆਂ ਸਰਕਾਰੀ ਬੱਸਾਂ ਲਾਲ ਤੇ ਚਿੱਟੇ ਰੰਗ ਵਿੱਚ ਸੜਕਾਂ ‘ਤੇ ਦੌੜਦੀਆਂ ਨਜ਼ਰ ਆਉਣਗੀਆਂ।
ਸੂਬੇ ‘ਚ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਦੇ ਫਲੀਟ ਵਿੱਚ 842 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ‘ਚ ਪੰਜਾਬ ਰੋਡਵੇਜ਼ ਦੇ ਫਲੀਟ ਵਿੱਚ 587 ਨਵੀਆਂ ਬੱਸਾਂ ਸ਼ਾਮਲ ਹੋਣਗੀਆਂ। ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਪਹਿਲਾ ਬੈਚ ਜੈਪੁਰ ਤੋਂ ਤਿਆਰ ਹੋ ਕੇ ਚੰਡੀਗੜ੍ਹ ਪਹੁੰਚ ਚੁੱਕਾ ਹੈ, ਇਨ੍ਹਾਂ ਵਿੱਚ ਸ਼ਾਮਲ ਬੱਸਾਂ ਦਾ ਰੰਗ ਲਾਲ ਤੇ ਚਿੱਟਾ ਹੈ। ਇਸ ਤੋਂ ਪਹਿਲਾਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਰੰਗ ਸਲੇਟੀ ਤੇ ਚਿੱਟਾ ਹੁੰਦਾ ਸੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਨਵੀਆਂ ਤਿਆਰ ਕੀਤੀਆਂ ਲਗਭਗ 10 ਬੱਸਾਂ ਚੰਡੀਗੜ੍ਹ ਪਹੁੰਚ ਚੁੱਕੀਆਂ ਹਨ। ਇਨ੍ਹਾਂ ਨੂੰ ਮੁੱਢਲੇ ਪੜਾਅ ਵਿੱਚ ਸ੍ਰੀ ਮੁਕਤਸਰ ਸਾਹਿਬ ਡਿਪੂ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਪੰਜਾਬ ਰੋਡਵੇਜ਼ ਦੇ 18 ਡਿਪੂ ਹਨ ਤੇ ਉਮੀਦ ਹੈ ਕਿ ਹਰੇਕ ਡਿਪੂ ਨੂੰ ਲਗਭਗ 30 ਨਵੀਆਂ ਬੱਸਾਂ ਮਿਲ ਸਕਦੀਆਂ ਹਨ।
ਇਹ ਵੀ ਪੜ੍ਹੋ : ਵੱਡੀ ਖਬਰ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਜੀ CM ਚੰਨੀ ਦੇ ਘਰ ਮੁਲਾਕਾਤ ਲਈ ਪਹੁੰਚੇ
ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਰੰਗ ਬਦਲਿਆ ਗਿਆ ਹੋਵੇ, ਇਸ ਤੋਂ ਪਹਿਲਾਂ ਵੀ ਪੰਜਾਬ ਰੋਡਵੇਜ਼ ਦੇ ਫਲੀਟ ਵਿੱਚ ਸ਼ਾਮਲ ਕੀਤੀਆਂ ਗਈਆਂ ਨਵੀਆਂ ਬੱਸਾਂ ਦਾ ਰੰਗ ਹਰ ਵਾਰ ਬਦਲਿਆ ਜਾਂਦਾ ਰਿਹਾ ਹੈ।