ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਚੋਣਾਂ ਵਿੱਚ ਇਤਿਹਾਸ ਜਿੱਤ ਦਰਜ ਕਰਕੇ ਪੂਰੇ ਦੇਸ਼ ਨੂੰ ਹੈਰਾਨ ਕਰ ਦਿੱਤਾ ਹੈ। ਇਸ ਦੌਰਾਨ ਕਾਂਗਰਸ ਨੂੰ ਸਿਰਫ਼ 18 ਸੀਟਾਂ ‘ਤੇ ਜਿੱਤ ਮਿਲੀ, ਜਦਕਿ ‘ਆਪ’ 92 ਸੀਟਾਂ ਨਾਲ ਜਿੱਤੀ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਐਲਾਨ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਅੱਜ 11 ਮਾਰਚ ਨੂੰ ਮੰਤਰੀ ਮੰਡਲ ਦੀ ਆਖਰੀ ਬੈਠਕ ਸੱਦੀ ਹੈ।
ਸਵੇਰੇ ਲਗਭਗ 11 ਵਜਕੇ 30 ਮਿੰਟ ‘ਤੇ ਹੋਣ ਵਾਲੀ ਇਸ ਬੈਠਕ ਦਾ ਏਜੰਡਾ ਮੌਕੇ ‘ਤੇ ਹੀ ਜਾਰੀ ਕੀਤਾ ਜਾਵੇਗਾ। ਹਾਲਾਂਕਿ ਸਾਫ਼ ਹੈ ਕਿ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਮਿਲਣ ਤੋਂ ਬਾਅਦ ਮੰਤਰੀ ਮੰਡਲ ਦੀ ਇਸ ਬੈਠਕ ਵਿੱਚ ਮੰਤਰੀ ਮੰਡਲ ਨੂੰ ਭੰਗ ਕਰ ਦਿੱਤਾ ਜਾਏਗਾ।
ਇਸੇ ਦੇ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਤਰੀਮੰਡਲ ਦਾ ਅਸਤੀਫਾ ਸੌਂਪ ਸਕਦੇ ਹਨ। ਹਾਲਾਂਕਿ ਅਜੇ ਤੱਕ ਰਾਜਪਾਲ ਨਾਲ ਮੁਲਾਕਾਤ ਦਾ ਕੋਈ ਸਮਾਂ ਤੈਅ ਨਹੀਂ ਕੀਤਾ ਗਿਆ ਹੈ ਪਰ ਕਿਹਾ ਜਾ ਰਿਹਾ ਹੈ ਕਿ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਚੰਨੀ ਰਾਜਪਾਲ ਨਾਲ ਮੁਲਾਕਾਤ ਕਰ ਸਕਦੇ ਹਨ।
ਬੇਸ਼ੱਕ ਰਾਜਪਾਲ ਅਸਤੀਫ਼ਾ ਸਵੀਕਾਰ ਕਰ ਸਕਦੇ ਹਨ ਪਰ ਜਦੋਂਤੱਕ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਰੋਹ ਨਹੀਂ ਹੁੰਦਾ, ਉਦੋਂ ਤੱਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੁਰਸੀ ਸੰਭਾਲਣ ਦਾ ਸਮਾਂ ਦਿੱਤਾ ਜਾ ਸਕਦਾ ਹੈ। ਇਸੇ ਦੇ ਨਾਲ ਰਾਜਪਾਲ ਨਵੇਂ ਮੰਤਰੀ ਮੰਡਲ ਦੇ ਸਹੁੰ ਚੁੱਕ ਨੂੰ ਲੈ ਕੇ ਵੀ ਤਰੀਕ ਤੈਅ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਬੇਸ਼ੱਕ ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿੱਚ ਸਾਰੇ ਨਵੇਂ ਮੰਤਰੀ ਸ਼ਾਮਲ ਹੋ ਸਕਦੇ ਹਨ ਪਰ 7 ਮੰਤਰੀ ਅਜਿਹੇ ਹਨ ਜੋ ਵਿਧਾਇਕ ਵਜੋਂ ਜਿੱਤ ਦਾ ਸਵਾਦ ਮਾਣ ਕੇ ਮੰਤਰੀ ਮੰਡਲ ਦੀ ਬੈਠਕ ਵਿੱਚ ਸ਼ਾਮਲ ਹੋਣਗੇ। ਇਨ੍ਹਾਂ ਵਿੱਚ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਪਰਗਟ ਸਿੰਘ, ਰਾਣਾ ਗੁਰਜੀਤ ਸਿੰਘ, ਸੁਖਬਿੰਦਰ ਸਿੰਘ ਸਰਕਾਰੀਆ ਦੇ ਨਾਂ ਸ਼ਾਮਲ ਹਨ।