ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀਰਵਾਰ ਨੂੰ ਕਾਂਗਰਸ ਹਾਈ ਕਮਾਂਡ ਨੂੰ ਮਿਲਣ ਲਈ ਦਿੱਲੀ ਲਈ ਰਵਾਨਾ ਹੋ ਗਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਚੰਨੀ ਨਵੇਂ ਕੈਬਨਿਟ ਮੰਤਰੀਆਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਲਈ ਹਾਈਕਮਾਂਡ ਨੂੰ ਮਿਲਣ ਦਿੱਲੀ ਗਏ ਹਨ।
ਦੱਸਣਯੋਗ ਹੈ ਕਿ ਮੰਗਲਵਾਰ ਨੂੰ ਵੀ ਮੁੱਖ ਮਤੰਰੀ ਦਿੱਲੀ ਗਏ ਸਨ, ਜਿਥੇ ਉਨ੍ਹਾਂ ਨੇ ਕਾਂਗਰਸੀ ਨੇਤਾਵਾਂ ਨਾਲ ਮੰਤਰੀ ਮੰਡਲ ਦੇ ਵਿਸਥਾਰ ਬਾਰੇ ਗੱਲਬਾਤ ਕੀਤੀ।
ਚੰਨੀ ਦੋ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਓਪੀ ਸੋਨੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਏਆਈਸੀਸੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੂੰ ਮਿਲੇ ਅਤੇ ਵਿਚਾਰ-ਵਟਾਂਦਰਾ ਕੀਤਾ।
ਮੀਟਿੰਗ ਦੌਰਾਨ ਏਆਈਸੀਸੀ ਦੇ ਜਨਰਲ ਸਕੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੀ ਹਾਜ਼ਰ ਸਨ। ਕਾਂਗਰਸ ਨੇ ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਜਨਰਲ ਸਕੱਤਰ ਵਜੋਂ ਪਰਗਟ ਸਿੰਘ ਅਤੇ ਯੋਗਿੰਦਰ ਪਾਲ ਢੀਂਗਰਾ ਦੇ ਨਾਵਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਏਆਈਸੀਸੀ ਦੇ ਇੱਕ ਅਧਿਕਾਰਤ ਬਿਆਨ ਅਨੁਸਾਰ ਗੁਲਜ਼ਾਰ ਇੰਦਰ ਚਾਹਲ ਨੂੰ ਪ੍ਰਦੇਸ਼ ਕਾਂਗਰਸ ਦਾ ਖਜ਼ਾਨਚੀ ਨਿਯੁਕਤ ਕੀਤਾ ਗਿਆ ਹੈ। ਚੰਨੀ ਉਨ੍ਹਾਂ ਦੇ ਦੋ ਡਿਪਟੀ ਅਤੇ ਸਿੱਧੂ ਪਹਿਲਾਂ ਪਾਰਟੀ ਦੇ ਸੀਨੀਅਰ ਨੇਤਾ ਅੰਬਿਕਾ ਸੋਨੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲੇ ਸਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਵਿਰੁੱਧ ਸੋਸ਼ਲ ਮੀਡੀਆ ‘ਤੇ ਜਾਤੀਸੂਚਕ ਟਿੱਪਣੀ ਕਰਨ ਦਾ ਮਾਮਲਾ- ਪੰਜਾਬ SC ਕਮਿਸ਼ਨ ਨੇ ਲਿਆ ਸਖਤ ਨੋਟਿਸ
ਉਨ੍ਹਾਂ ਨੇ ਰਾਵਤ ਦੇ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ ਅਤੇ ਨਵੇਂ ਪੰਜਾਬ ਮੰਤਰੀ ਮੰਡਲ ਦੇ ਗਠਨ ਬਾਰੇ ਚਰਚਾ ਕੀਤੀ। ਚੰਨੀ ਅਤੇ ਹੋਰਾਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨੀ ਸੀ, ਪਰ ਉਹ ਦਿੱਲੀ ਵਿੱਚ ਨਾ ਹੋਣ ਕਾਰਨ ਉਨ੍ਹਾਂ ਨਾਲ ਮੁਲਾਕਾਤ ਨਹੀਂ ਹੋ ਸਕੀ। ਅੱਜ ਫਿਰ ਚੰਨੀ ਦਿੱਲੀ ਹਾਈਕਮਾਨ ਨੂੰ ਮਿਲਣ ਲਈ ਗਏ ਹਨ।