ਨਰਮੇ ਦੀ ਫਸਲ ‘ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਠਿੰਡਾ ਲਈ ਰਵਾਨਾ ਹੋਏ। ਦੱਸਣਯੋਗ ਹੈ ਕਿ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨਾਂ ਦੀ ਫਸਲ ਤਬਾਹ ਹੋ ਗਈ ਹੈ, ਜਿਸ ਕਰਕੇ ਕਈ ਥਾਵਾਂ ‘ਤੇ ਕਿਸਾਨ ਆਪਣੀ ਫਸਲ ਵਾਹੁਣ ਲਈ ਮਜਬੂਰ ਹੋ ਗਏ।
ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ‘ਚ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਨੂੰ ਕਿਸਾਨ ਵਾਹੁਣ ਲਈ ਮਜਬੂਰ ਹੋ ਗਏ ਹਨ। ਜਿਲ੍ਹੇ ਦੇ ਪਿੰਡਾਂ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਵਾਲੀ ਨਰਮੇ ਦੀ ਫਸਲ ਨੂੰ ਕਿਸਾਨ ਲਗਾਤਾਰ ਵਾ ਰਹੇ ਹਨ। ਬੀਤੇ ਦਿਨ ਪਿੰਡ ਝੇਰਿਆਵਾਲੀ, ਟਾਂਡੀਆ, ਬਾਜੇਵਾਲਾ ਦੇ ਕਿਸਾਨਾਂ ਵੱਲੋਂ ਆਪਣੀ ਫਸਲ ਵਾਹੀ ਗਈ।
ਕਿਸਾਨਾਂ ਵੱਲੋਂ ਹੋਏ ਨਰਮੇ ਦੀ ਫਸਲ ਦੇ ਹੋਏ ਇਸ ਨੁਕਸਾਨ ਲਈ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ‘ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਹੋਈ ਫ਼ਸਲ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ ਤੇ ਅੱਜ ਖੁਦ ਮੁੱਖ ਮੰਤਰੀ ਇਸ ਦਾ ਜਾਇਜ਼ਾ ਲੈਣ ਲਈ ਬਠਿੰਡਾ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਦੇ ਫੈਸਲੇ ਤੋਂ ਬਾਅਦ ਅਸਤੀਫਾ ਦੇਣ ਵਾਲੇ ਰਾਣਾ ਗੁਰਜੀਤ ਦੀ ਮੁੜ ਪੰਜਾਬ ਕੈਬਨਿਟ ‘ਚ ਵਾਪਸੀ!
ਉਨ੍ਹਾਂ ਨੇ ਆਪਣੀ ਕਪਾਹ ਦੀ ਫਸਲ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਨਿਵੇਸ਼ ਕੀਤਾ ਸੀ, ਇੱਥੋਂ ਤੱਕ ਕਿ ਉਨ੍ਹਾਂ ਵਿੱਚੋਂ ਬਹੁਤਿਆਂ ਨੇ 50 ਹਜ਼ਾਰ ਰੁਪਏ ਪ੍ਰਤੀ ਏਕੜ ਪੱਟੇ ਵਜੋਂ ਖਰਚ ਕੀਤੇ ਹਨ। ਜੇਕਰ ਉਨ੍ਹਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਨਾ ਮਿਲਿਆ ਤਾਂ ਉਹ ਅਗਲੀ ਫਸਲ ਬੀਜਣ ਸਥਿਤੀ ਵਿੱਚ ਨਹੀਂ ਹੋਣਗੇ।