ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਦੌਰਾਨ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨਾਂ ਵਿੱਚ ਲੋਕਾਂ ਦੀ ਆਵਾਜ਼ ਦਬਾਉਣ ਲਈ DJ ਲਾਉਣ ਦੇ ਹੁਕਮ ਦਿੱਤੇ ਗਏ ਤੇ ਫਿਰ ਤੁਰੰਤ ਇਨ੍ਹਾਂ ਹੁਕਮਾਂ ਨੂੰ ਵਾਪਿਸ ਲੈ ਲਿਆ ਗਿਆ। ਪਹਿਲਾਂ ਡੀਜੇ ਲਾਉਣ ਦੇ ਹੁਕਮ ਇਸ ਲਈ ਜਾਰੀ ਕੀਤੇ ਗਏ ਸਨ ਤਾਂਜੋ ਪ੍ਰਦਰਸ਼ਨਕਾਰੀਆਂ ਦੀ ਆਵਾਜ਼ ਮੁੱਖ ਮਤੰਰੀ ਤੱਕ ਨਾ ਪਹੁੰਚ ਸਕੇ। ਪਰ ਨਾਲ ਹੀ ਪੱਤਰ ਜਾਰੀ ਕਰਕੇ ਸਰਕਾਰ ਨੇ ਸਫਾਈ ਵੀ ਦੇ ਦਿੱਤੀ।
ਦੱਸਣਯੋਗ ਹੈ ਕਿ ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ਸਰਕਾਰ ਵੱਲੋਂ ਪਹਿਲਾਂ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼, ਕਮਿਸ਼ਰਨਾਂ ਤੇ ਐੱਸ.ਐੱਸ.ਪੀਜ਼ ਨੂੰ ਪੱਤਰ ਜਾਰੀ ਕੀਤਾ ਗਿਆ ਸੀ ਕਿ ਮੁੱਖ ਮੰਤਰੀ ਦੇ ਜ਼ਿਲ੍ਹਿਆਂ ਵਿੱਚ ਕਿਸੇ ਪ੍ਰੋਗਰਾਮ ਦੌਰਾਨ ਵੱਖ-ਵੱਖ ਜਥੇਬੰਦੀਆਂ ਵੱਲੋਂ ਉੱਚੀ ਆਵਾਜ਼ ਵਿੱਚ ਨਾਅਰੇ ਲਾਏ ਜਾਂਦੇ ਹਨ। ਇਸ ਕਰਕੇ ਜੇ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਮੁਜ਼ਾਹਰਾ ਕਰ ਰਹੇ ਹੋਣ ਤਾਂ ਉਸ ਜਗ੍ਹਾ ‘ਤੇ ਡੀ.ਜੇ. ਲਾ ਦਿੱਤਾ ਜਾਵੇ, ਜਿਸ ਵਿੱਚ ਗੁਰਬਾਣੀ ਸ਼ਬਦ/ਧਾਰਮਿਕ ਗੀਤ ਚਲਾਏ ਜਾਣ, ਤਾਂਜੋ ਉਨ੍ਹਾਂ ਦੇ ਨਾਅਰਿਆਂ ਦੀ ਆਵਾਜ਼ ਸੁਣਾਈ ਨਾ ਦੇਵੇ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਇਸ ਤੋਂ ਤੁਰੰਤ ਬਾਅਦ ਸਮੂਹ ਜ਼ਿਲ੍ਹਿਆਂ ਨੂੰ ਇੱਕ ਹੋਰ ਪੱਤਰ ਜਾਰੀ ਕਰਕੇ ਕਿਹਾ ਗਿਆ ਕਿ ਉਕਤ ਪੱਤਰ ਵਿੱਚ ਕਲੈਰੀਕਲ ਗਲਤੀ ਸੀ, ਜਿਸ ਕਰਕੇ ਇਸ ਨੂੰ ਵਾਪਿਸ ਲਿਆ ਜਾਂਦਾ ਹੈ। ਨਵੇਂ ਪੱਤਰ ਵਿੱਚ ਕਿਹਾ ਗਿਆ ਕਿ ਜਦੋਂ ਮੁੱਖ ਮੰਤਰੀ ਕਿਸੇ ਪ੍ਰੋਗਰਾਮ ਦੌਰਾਨ ਆਮ ਪਬਲਿਕ ਦੀ ਫਰਿਆਦ ਸੁਣ ਰਹੇ ਹੋਣ ਤਾਂ ਲਾਊਡ ਸਪੀਕਰ ਦੀ ਆਵਾਜ਼ ਘੱਟ ਕਰ ਦਿੱਤੀ ਜਾਵੇ ਤਾਂਜੋ ਮੁੱਖ ਮੰਤਰੀ ਨੂੰ ਆਮ ਪਬਲਿਕ ਦੀ ਗੱਲ ਸੁਣਨ ਵੱਚ ਕੋਈ ਮੁਸ਼ਕਲ ਨਾ ਹੋਵੇ।