ਚੰਡੀਗੜ੍ਹ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਪੈਟਰੋਲ ’ਤੇ ਕੀਤੀ 10 ਰੁਪਏ ਦੀ ਕਟੌਤੀ ਵਾਂਗ ਡੀਜਲ ’ਤੇ ਸੂਬੇ ਦਾ ਵੈਟ ਘਟਾਉਣ ਤੋਂ ਇਨਕਾਰ ਕਰਕੇ ਕਿਸਾਨਾਂ, ਉਦਯੋਗ ਅਤੇ ਟਰਾਂਸਪੋਰਟ ਸੈਕਟਰ ਨੂੰ ਸ਼ਜਾ ਕਿਉਂ ਦੇ ਰਹੇ ਹਨ।
ਇਥੇ ਜਾਰੀ ਕੀਤੇ ਇੱਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨਾ ਦੇ ਨਾਲ-ਨਾਲ ਉਦਯੋਗਿਕ ਅਤੇ ਟਰਾਂਸਪੋਰਟ ਸੈਕਟਰ ਨੂੰ ਵੀ ਰਾਹਤ ਦੀ ਜ਼ਰੂਰਤ ਹੈ। ਪਰ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਪੈਟਰੋਲੀਅਮ ਪਦਾਰਥਾਂ ’ਤੇ ਵੈਟ ਵਿਚ ਕਟੌਤੀ ਦਾ ਫੈਸਲਾ ਲੈਣ ਸਮੇਂ ਉਨ੍ਹਾਂ ਦੀਆਂ ਚਿੰਤਾਵਾਂ ਦਾ ਖਿਆਲ ਨਹੀਂ ਕੀਤਾ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਡੀਜਲ ’ਤੇ ਸੂਬੇ ਦੇ ਵੈਟ ਵਿਚ ਕਟੌਤੀ ਲਈ ਤੁਰੰਤ ਸਮੀਖਿਆ ਕਰਨ ਅਤੇ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਕੇ ਫੌਰੀ ਰਾਹਤ ਦੇਣ। ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਵੱਲੋਂ ਉਨ੍ਹਾਂ ਦਾ ਕਰਜ਼ਾ ਮੁਆਫ ਕਰਨ ਵਿਚ ਫੇਲ੍ਹ ਰਹਿਣ ਕਾਰਨ ਅਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਤਬਾਹ ਹੋਈ ਨਰਮੇ ਦੀ ਫਸਲ ਲਈ ਕਿਸਾਨਾਂ ਨੂੰ ਰਾਹਤ ਦੇਣ ਵਿਚ ਫੇਲ੍ਹ ਹੋਣ ਕਾਰਨ ਪਹਿਲਾਂ ਵੀ ਪੀੜ੍ਹਤ ਹਨ।
ਇਹ ਵੀ ਪੜ੍ਹੋ : BJP’ਤੇ ਵਰ੍ਹੇ ਮਲਿਕ, ਬੋਲੇ- ‘ਕੁੱਤਾ ਵੀ ਮਰੇ ਤਾਂ ਦਿੱਲੀ ਦੇ ਨੇਤਾ ਸੋਗ ਸੰਦੇਸ਼ ਦਿੰਦੇ ਨੇ, 600 ਕਿਸਾਨ ਸ਼ਹੀਦ ਹੋਏ ਇਕ ਮਤਾ ਪਾਸ ਨਹੀਂ’
ਉਨ੍ਹਾਂ ਕਿਹਾ ਕਿ ਕਿਸਾਨ ਡੀ.ਏ.ਪੀ. ਦੀ ਕਾਲਾਬਜ਼ਾਰੀ ਕਾਰਨ ਪਹਿਲਾਂ ਹੀ ਮਹਿੰਗੇ ਭਾਅ ਖਾਦ ਖਰੀਦਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਉਦਯੋਗਿਕ ਅਤੇ ਟਰਾਂਸਪੋਰਟ ਸੈਕਟਰ ਕੋਰੋਨਾ ਮਹਾਂਮਾਰੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸ ਲਈ ਇਨ੍ਹਾਂ ਸੈਕਟਰਾਂ ਨੂੰ ਵੀ ਆਪਣੀ ਹੌਂਦ ਬਣਾਉਣ ਲਈ ਫੌਰੀ ਰਾਹਤ ਦੀ ਜ਼ਰੂਰਤ ਹੈ।