ਮੋਹਾਲੀ ਵਿੱਚ ਆਪਣੇ ਭਤੀਜੇ ਘਰ ਦੇ ਘਰ ਗੈਰ-ਕਾਨੂੰਨੀ ਰੇਤ ਮਾਈਨਿੰਗ ਦੇ ਮਾਮਲੇ ਵਿੱਚ ਪਈ ਈਡੀ ਦੀ ਰੇਡ ਪਿੱਛੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਸੀ.ਐੱਮ. ਚੰਨੀ ਨੇ ਕਿਹਾ ਕਿ ਮੈਨੂੰ ਮੀਡੀਆ ਰਾਹੀਂ ਖ਼ਬਰ ਇਸ ਦੀ ਮਿਲੀ। ਮੈਨੂੰ, ਮੇਰੇ ਮੰਤਰੀਆਂ ਅਤੇ ਹਰ ਕਾਂਗਰਸੀ ਆਗੂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਐੱਫ.ਆਈ.ਆਰ. 2018 ‘ਚ ਦਰਜ ਕੀਤੀ ਗਈ ਸੀ, ਜਦੋਂ ਮੈਂ ਮੁੱਖ ਮੰਤਰੀ ਨਹੀਂ ਸੀ। ਸਾਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੰਜਾਬੀ ਕਦੇ ਦੱਬਦੇ ਨਹੀਂ।
ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ‘ਚ ਜਦੋਂ ਚੋਣਾਂ ਹੋਈਆਂ ਸਨ, ਮਮਤਾ ਬੈਨਰਜੀ ਦੇ ਰਿਸ਼ਤੇਦਾਰਾਂ ‘ਤੇ ਵੀ ਇਸੇ ਤਰ੍ਹਾਂ ਦੇ ਹਮਲੇ ਹੋਏ ਸਨ, ਹੁਣ ਪੰਜਾਬ ‘ਚ ਵੀ ਈ.ਡੀ. ਇਹ ਲੋਕਤੰਤਰ ਲਈ ਖ਼ਤਰਾ ਹੈ ਪਰ ਅਸੀਂ ਹਾਰਨ ਵਾਲੇ ਨਹੀਂ ਹਾਂ। ਜਦੋਂ ਚੋਣਾਂ ਆਈਆਂ, ਇਨ੍ਹਾਂ ਨੂੰ ਈਡੀ ਦਾ ਛਾਪਾ ਯਾਦ ਆ ਗਿਆ।
ਵੀਡੀਓ ਲਈ ਕਲਿੱਕ ਕਰੋ -:
Mix Vegetables Recipe | Mix Veg Restaurant Style Mix Veg | Shorts Video
ਦੱਸ ਦੇਈਏ ਕਿ ਪੰਜਾਬ ਪੁਲਿਸ ਨੇ 2018 ਵਿੱਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਕੇਸ ਦਰਜ ਕੀਤਾ ਸੀ। ਜਿਸ ਵਿੱਚ ਬਾਕੀ ਧਾਰਾਵਾਂ ਦੇ ਨਾਲ 420 ਦੀ ਧਾਰਾ ਵੀ ਲੱਗੀ ਸੀ। ਇਸ ਦੇ ਆਧਾਰ ‘ਤੇ ਈਡੀ ਨੇ ਮਾਮਲੇ ਨੂੰ ਟੇਕਓਵਰ ਕਰ ਲਿਆ ਸੀ। ਪਹਿਲਾਂ ਇਸ ਵਿੱਚ ਕੁਦਰਤਜੀਤ ਨਾਮ ਦੇ ਮੁਲਜ਼ਮ ਦਾ ਨਾਂ ਸਾਹਮਣੇ ਆਇਆ ਸੀ।
ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਾ ਕਿ ਇਸ ਦਾ ਮੁੱਖ ਸੂਤਰਧਾਰ ਭੁਪਿੰਦਰ ਹਨੀ ਹੈ। ਇਸ ਤੋਂ ਬਾਅਦ ਈਡੀ ਭੁਪਿੰਦਰ ਹਨੀ ਤੱਕ ਪਹੁੰਚੀ, ਜੋ ਮੁਹਾਲੀ ਦੇ ਸੈਕਟਰ 70 ਦੀ ਹੋਮਲੈਂਡ ਸੁਸਾਇਟੀ ਵਿੱਚ ਰਹਿੰਦਾ ਹੈ।