73ਵੇਂ ਰਾਜ ਪੱਧਰੀ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਵੇਰੇ 10 ਵਜੇ ਜਲੰਧਰ ਵਿਖੇ ਪ੍ਰੋਗਰਾਮ ਵਿੱਚ ਸ਼ਿਕਰਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣਗੇ। ਇਸ ਤੋਂ ਬਾਅਦ ਉਹ ਪੁਲਿਸ ਵੱਲੋਂ ਕੱਢੇ ਗਏ ਮਾਰਚ ਪਾਸਟ ਦੀ ਸਲਾਮੀ ਲੈਣਗੇ। ਇਹ ਪ੍ਰੋਗਰਾਮ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ।

ਪਰੇਡ ਕਮਾਂਡਰ ਆਈ.ਪੀ.ਐਸ ਅਫ਼ਸਰ ਜਸਰੂਪ ਕੌਰ ਬਾਠ ਅਤੇ ਸਤਵੀਰ ਸਿੰਘ ਦੀ ਅਗਵਾਈ ਹੇਠ ਮਾਰਚ ਪਾਸਟ ਹੋਵੇਗਾ। ਇਸ ਤੋਂ ਬਾਅਦ ਮੁੱਖ ਮੰਤਰੀ ਵੱਖ-ਵੱਖ ਖੇਤਰਾਂ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕਰਨਗੇ। ਸਮਾਗਮ ਲਈ ਸਟੇਡੀਅਮ ਨੂੰ ਸਜਾਇਆ ਗਿਆ ਹੈ। ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਟੇਡੀਅਮ ਵਿੱਚ ਬੈਠਣ ਦੇ ਪ੍ਰਬੰਧ ਕੀਤੇ ਗਏ ਹਨ। ਮਾਸਕ ਲਾਜ਼ਮੀ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦਾ ਪ੍ਰੋਗਰਾਮ ਬਹੁਤ ਸਾਦਾ ਹੋਵੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤਿਰੰਗਾ ਲਹਿਰਾਉਣਗੇ। ਕੋਰੋਨਾ ਦੇ ਦੌਰ ਕਾਰਨ ਪ੍ਰੋਗਰਾਮ ਵਿੱਚ ਕੋਈ ਝਾਕੀ ਨਹੀਂ ਕੱਢੀ ਜਾਵੇਗੀ ਅਤੇ ਨਾ ਹੀ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ। ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਪਰੇਡ ਦਾ ਨਿਰੀਖਣ ਕਰਨਗੇ ਅਤੇ ਆਪਣੇ ਸੰਬੋਧਨ ਤੋਂ ਬਾਅਦ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਵੀ ਕਰਨਗੇ।