ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਧਾਨ ਸਭਾ ਵਿੱਚ ਬਿਜਲੀ ਸਮਝੌਤਿਆਂ ਬਾਰੇ ਵ੍ਹਾਈਟ ਪੇਪਰ ਪੇਸ਼ ਕੀਤਾ। ਇਸ ਮੌਕੇ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ। CM ਚੰਨੀ ਨੇ ਅੱਤਵਾਦ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੇਣ ਦਾ ਵੀ ਐਲਾਨ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੀਪੀਏ ਦੇ ਮੁੱਦੇ ਉਤੇ ਜੋ ਵੀ ਵਾਜ੍ਹਬ ਹੋਵੇਗਾ, ਉਹ ਕੀਤਾ ਜਾਵੇਗਾ। ਕਿਸਾਨਾਂ ਲਈ ਵੱਡਾ ਐਲਾਨ ਕਰਦਿਆਂ ਚੰਨੀ ਨੇ ਕਿਹਾ ਕਿ 24 ਤੋਂ 48 ਘੰਟਿਆਂ ਵਿਚ-ਵਿਚ ਝੋਨੇ ਦੀ ਪੇਮੈਂਟ ਕਰ ਦਿੱਤੀ ਜਾਵੇਗੀ।
ਇਸ ਮੌਕੇ ਚੰਨੀ ਨੇ ਸਰਕਾਰ ਦੀਆਂ ਉਪਲਬਧੀਆਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸੂਬੇ ਵਿਚ ਬਿਜਲੀ ਦੇ ਬਿੱਲ ਮੁਆਫ ਕੀਤੇ ਗਏ। ਬਿਜਲੀ ਦੇ ਰੇਟ ਘਟਾਏ ਗਏ, ਡੀਜ਼ਲ ਤੇ ਪੈਟਰੋਲ ਵੀ ਸਸਤਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪੈਟਰੋਲ ਦੇ ਰੇਟ ਦਿੱਲੀ ਨਾਲੋਂ ਵੀ ਘੱਟ ਹਨ। ਪੰਜਾਬ ਵਿਚ ਪੈਟਰੋਲ 95 ਰੁਪਏ ਤੇ ਦਿੱਲੀ ਵਿਚ 100 ਤੋਂ ਉਪਰ ਹੈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬਿਜਲੀ ਸਮਝੌਤਿਆਂ ਦੀ ਵਿਜੀਲੈਂਸ ਵੱਲੋਂ ਮੁਕੰਮਲ ਜਾਂਚ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਦਾ ਪੂਰਾ ਬਿਓਰਾ ਲਿਆ।