ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦਿਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਉਹ 91 ਵਰ੍ਹਿਆਂ ਦੇ ਸਨ ਜਿਨ੍ਹਾਂ ਦਾ ਬੀਤੀ ਰਾਤ ਪੀ.ਜੀ.ਆਈ. ਵਿਖੇ ਲੰਮੀ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਦੋ ਧੀਆਂ ਅਤੇ ਦੋ ਪੁੱਤਰ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, ‘‘ਮੈਨੂੰ ਸਰਦਾਰਨੀ ਮੋਹਿੰਦਰ ਕੌਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਜੋ ਕਿ ਉੱਚ ਗੁਣਾਂ ਦੀ ਧਾਰਨੀ ਅਤੇ ਨੇਕ ਨੀਅਤ ਵਾਲੀ ਸਖ਼ਸ਼ੀਅਤ ਸਨ।’’
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮਹਿੰਦਰ ਕੌਰ ਦਾ PGI ‘ਚ ਦਿਹਾਂਤ
ਮੁੱਖ ਮੰਤਰੀ ਨੇ ਦੁਖੀ ਪਰਿਵਾਰ, ਸਾਕ-ਸਨੇਹੀਆਂ ਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।