ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਬੰਧਕੀ ਸਕੱਤਰਾਂ ਨਾਲ ਅਹਿਮ ਮੀਟਿੰਗ ਕੀਤੀ। ਇਹ ਮੀਟਿੰਗ ਸੀਐੱਮ ਦਫਤਰ ਵਿਚ ਹੋਈ ਜਿਸ ਵਿਚ ਸਰਕਾਰ ਦੀਆਂ ਯੋਜਨਾਵਾਂ ਤਹਿਤ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ ਗਈ।
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੂਰੇ ਐਕਸ਼ਨ ਮੋਡ ਵਿਚ ਹੈ। ਮੀਟਿੰਗ ਦੌਰਾਨ ਸੀਐੱਮ ਮਾਨ ਨੇ ਸਾਰੇ ਵਿਭਾਗਾਂ ਨੂੰ ਸਖਤ ਹੁਕਮ ਦਿ4ਤੇ ਹਨ। ਉਨ੍ਹਾਂ ਕਿਹਾ ਕਿ ਸਾਰੇ ਕੰਮ ਸਮੇਂ ‘ਤੇ ਪੂਰੇ ਕੀਤੇ ਜਾਣ। ਪੰਜਾਬ ਵਿਕਾਸ ਦੀ ਰਾਹ ‘ਤੇ ਚੱਲ ਰਿਹਾ ਹੈ। ਉਨ੍ਹਾਂ ਨੇ 31 ਮਾਰਚ ਤੱਕ ਸਾਰੇ ਫੰਡ ਦੀ ਵਰਤੋਂ ਕਰਨ ਦੀ ਗੱਲ ਕਹੀ। ਇਸ ਬਾਰੇ ਜਾਣਕਾਰੀ ਮੁੱਖ ਮੰਤਰੀ ਨੇ ਖੁਦ ਟਵੀਟ ਕਰਕੇ ਦਿੱਤੀ।
ਇਹ ਵੀ ਪੜ੍ਹੋ : ਵੱਡਾ ਫੇਰਬਦਲ, ਪੰਜਾਬ ਸਰਕਾਰ ਵੱਲੋਂ 12 ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲੇ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ ਸ਼ਾਸਨ ਅਤੇ ਪਾਰਦਰਸ਼ੀ ਪ੍ਰਸ਼ਾਸਕੀ ਕੰਮਕਾਜ ਮੁਹੱਈਆ ਕਰਵਾਉਣਾ ਸੂਬੇ ਦੀ ਪ੍ਰਮੁੱਖ ਤਰਜੀਹ ਹੈ। CM ਮਾਨ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹੇਠਲੇ ਪੱਧਰ ਉਤੇ ਹਰੇਕ ਯੋਗ ਲਾਭਪਾਤਰੀ ਤੱਕ ਇਨ੍ਹਾਂ ਭਲਾਈ ਸਕੀਮ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਸਮਾਜ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ : –