CM invites Manmohan Singh : ਚੰਡੀਗੜ੍ਹ : ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਇਸ ਵਾਰ 30 ਨਵੰਬਰ ਨੂੰ ਆ ਰਿਹਾ ਹੈ। ਬਾਬੇ ਨਾਨਕ ਦੇ 551ਵੇਂ ਪ੍ਰਕਾਸ਼ ਦਿਹਾੜੇ ਸੰਬੰਧੀ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਉਪ ਪ੍ਰਧਾਨ ਰਾਹੁਲ ਗਾਂਧੀ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਤੋਂ ਇਲਾਵਾ ਹੋਰ ਪਤਵੰਤਿਆਂ ਨੂੰ ਸੱਦੇ ਭੇਜੇ ਹਨ। ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦਾ ਮੁੱਖ ਸਮਾਰੋਹ 30 ਨਵੰਬਰ ਨੂੰ ਆਯੋਜਿਤ ਕੀਤਾ ਜਾਏਗਾ। ਇਸ ਤੋਂ ਇਲਾਵਾ ਚਾਰ ਹੋਰ ਸਮਾਗਮ ਹੋਣਗੇ। ਮੁੱਖ ਮੰਤਰੀ ਇਨ੍ਹਾਂ ਸਮਾਗਮਾਂ ਦੀ ਪ੍ਰਧਾਨਗੀ ਕਰਨਗੇ। ਇਸ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ, ਹਰਿਆਣਾ ਦੇ ਹਮਰੁਤਬਾ ਸੱਤਦੇਵ ਨਾਰਾਇਣ ਆਰੀਆ ਅਤੇ ਕਈ ਸੰਸਦ ਮੈਂਬਰ ਨੂੰ ਵੀ ਇਸ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਚੰਡੀਗੜ੍ਹ ‘ਚ 28 ਨਵੰਬਰ ਨੂੰ ਨਗਰ ਕੀਰਤਨ ਕੱਢਿਆ ਜਾਵੇਗਾ। ਇਸ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਗਭਗ 15 ਦਿਨ ਪਹਿਲਾਂ ਤੋਂ ਹੀ ਤਿਆਰੀਆਂ ‘ਚ ਲੱਗ ਗਏ ਸਨ। ਇਸ ਲਈ ਸਾਰੀਆਂ ਸਭਾਵਾਂ ਨੇ ਪਲਾਨਿੰਗ ਵੀ ਕਰ ਲਈ ਹੈ ਕਿ ਕਿਸ ਤਰ੍ਹਾਂ ਕੋਵਿਡ-19 ਨਿਯਮਾਂ ਦੀ ਪਾਲਣਾ ਕਰਦੇ ਹੋਏ ਨਗਰ ਕੀਰਤਨ ਕਢਿਆ ਜਾਵੇਗਾ। ਕੋਰੋਨਾ ਦੇ ਚੱਲਦਿਆਂ ਇਸ ਵਾਰ ਨਗਰ ਕੀਰਤਨ ਵਿੱਚ ਕੁਝ ਬੰਦਿਸ਼ਾਂ ਹੋਣਗੀਆਂ ਜਿਵੇਂ ਕਿ ਇਸ ਵਾਰ ਨਗਰ ਕੀਰਤਨ ‘ਚ ਸਕੂਲੀ ਬੱਚੇ ਨਹੀਂ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਨਗਰ ਕੀਰਤਨ ‘ਚ ਵੱਖ-ਵੱਖ ਸਕੂਲਾਂ ਤੋਂ ਲਗਭਗ 5000 ਬੱਚੇ ਹਿੱਸਾ ਲੈਂਦੇ ਸਨ ਅਤੇ ਵੱਖ-ਵੱਖ ਗਤੀਵਿਧੀਆਂ ਨਾਲ ਸੰਗਤ ਦਾ ਮਨ ਮੋਹ ਲੈਂਦੇ ਸਨ ਪਰ ਇਸ ਵਾਰ ਇਹ ਸਾਰਾ ਕੁਝ ਨਹੀਂ ਹੋਵੇਗਾ। ਕਿਉਂਕਿ ਬੱਚਿਆਂ ਦੀ ਸਿਹਤ ਨਾਲ ਕੋਈ ਖਿਲਵਾੜ ਨਹੀਂ ਕੀਤਾ ਜਾਵੇਗਾ। ਗਤਕਾ ਪਾਰਟੀਆਂ ਵੀ ਨਗਰ ਕੀਰਤਨ ‘ਚ ਸ਼ਾਮਲ ਨਹੀਂ ਹੋਣਗੀਆਂ।
ਸਰਕਾਰੀ ਨਿਯਮਾਂ ਦੀ ਅਣਦੇਖੀ ਨਾ ਹੋਵੇ, ਇਸ ਲਈ ਸਪੈਸ਼ਲ ਸੇਵਾਦਾਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਬਾਬਾ ਜੀ ਦੀ ਪਾਲਕੀ ਕੋਲ ਦਰਸ਼ਨ ਕਰਨ ਅਤੇ ਪ੍ਰਸਾਦ ਆਉਣ ਵਾਲੀ ਸੰਗਤ ਦੇ ਸੇਵਾਦਾਰਾਂ ਵੱਲੋਂ ਹੱਥਾਂ ਨੂੰ ਸੈਨੇਟਾਈਜ ਕਰਵਾਏ ਜਾਣਗੇ। ਇਸ ਤੋਂ ਬਾਅਦ ਹੀ ਉਨ੍ਹਾਂ ਨੂੰ ਪਾਲਕੀ ਕੋਲ ਜਾਣ ਦੀ ਇਜਾਜ਼ਤ ਹੋਵੇਗੀ। ਸਰਕਾਰੀ ਨਿਯਮਾਂ ਦੇ ਤਹਿਤ ਫੇਸ ਮਾਸਕ, ਸੋਸ਼ਲ ਡਿਸਟੈਂਸਿੰਗ ਦਾ ਖਾਸ ਧਿਆਨ ਰੱਖਿਆ ਜਾਵੇਗਾ।