ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਨੋਟਿਸ ਜਾਰੀ ਕਰ ਹੈ। ਕੇਂਦਰੀ ਏਜੰਸੀ ਨੇ ਉਨ੍ਹਾਂ ਨੂੰ ਐਤਵਾਰ ਨੂੰ ਸਵੇਰੇ 11 ਵਜੇ ਬੁਲਾਇਆ ਹੈ। ਸੀਬੀਆਈ ਨਵੀਂ ਸ਼ਰਾਬ ਨੀਤੀ ਮਾਮਲੇ ਵਿੱਚ ਉਨ੍ਹਾਂ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ। ਸੀਬੀਆਈ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਐਤਵਾਰ ਨੂੰ ਸੀਬੀਆਈ ਸਾਹਮਣੇ ਪੇਸ਼ ਹੋਣਗੇ।
ਸੀਬੀਆਈ ਦੇ ਸੰਮਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ, ”ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਵਾਲਿਆਂ ਦੀ ਨੀਂਦ ਉਡਾ ਦਿੱਤੀ ਹੈ। ਦਿਨ-ਰਾਤ ਸਿਰਫ ਕੇਜਰੀਵਾਲ ਸੁਪਨਿਆਂ ਵਿੱਚ ਆਉਂਦੇ ਹਨ ਅਤੇ ਨੀਂਦ ਵਿੱਚ ਉਨ੍ਹਾਂ ਨੂੰ ਡਰਾਉਂਦੇ ਹਨ। ਸੀਬੀਆਈ ਦਾ ਇਹ ਸੰਮਨ ਭਾਜਪਾ ਦੇ ‘ਕੇਜਰੀਵਾਲ ਫੋਬੀਆ’ ਨੂੰ ਦਰਸਾਉਂਦਾ ਹੈ। ਅਸੀਂ ਤੁਹਾਡੀ CBI-ED ਤੋਂ ਨਹੀਂ ਡਰਦੇ…’
ਦੂਜੇ ਪਾਸੇ ਸੰਜੇ ਸਿੰਘ ਨੇ ਕਿਹਾ, ”ਅੱਤਿਆਚਾਰਾਂ ਦਾ ਅੰਤ ਜ਼ਰੂਰ ਹੋਵੇਗਾ।” ਉਨ੍ਹਾਂ ਕਿਹਾ ਕਿ ਜਿਸ ਦਿਨ ਦਿੱਲੀ ਵਿਧਾਨ ਸਭਾ ਵਿੱਚ ਸੀ.ਐੱਮ. ਕੇਜਰੀਵਾਲ ਨੇ ਕਿਹਾ ਸੀ ਕਿ ਦੇਸ਼ ਦੇ ਪੀ.ਐੱਮ. ਦੇ ਦੋਸਤ ਦੀ ਕੰਪਨੀ ਵਿੱਚ ਲੱਗਾ ਹੋਇਆ ਕਾਲਾ ਧਨ ਨਰਿੰਦਰ ਮਦੋੀ ਦਾ ਹੈ, ਉਸੇ ਦਿਨ ਮੈਂ ਉਨ੍ਹਾਂ ਨੂੰ ਕਿਹਾ ਸੀ ਕਿ ਅਗਲਾ ਨੰਬਰ ਤੁਹਾਡਾ ਹੋਵੇਗਾ। ਇਹ ਲੋਕ ਜਤਨ ਕਰਨਗੇ ਪੀ.ਐੱਮ. ਦਾ ਭ੍ਰਿਸ਼ਟਾਚਾਰ ਦਬਾਉਣ ਲਈ।
ਦੱਸ ਦੇਈਏ ਕਿ ਨਵੀਂ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਸੀਬੀਆਈ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਲੰਬੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਸੀਬੀਆਈ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਲਗਾਤਾਰ ਭਾਜਪਾ ਅਤੇ ਕੇਂਦਰ ਸਰਕਾਰ ‘ਤੇ ਹਮਲੇ ਕਰ ਰਹੀ ਹੈ।
ਸ਼ੁੱਕਰਵਾਰ ਨੂੰ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਨੂੰ ਲੈ ਕੇ ਭਾਜਪਾ ‘ਤੇ ਅਸਿੱਧੇ ਤੌਰ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ, ”ਬਹੁਤ ਸਾਰੀਆਂ ਦੇਸ਼ ਵਿਰੋਧੀ ਤਾਕਤਾਂ ਹਨ ਜੋ ਦੇਸ਼ ਨੂੰ ਅੱਗੇ ਨਹੀਂ ਵਧਣ ਦੇਣਾ ਚਾਹੁੰਦੀਆਂ। ਉਹ ਨਹੀਂ ਚਾਹੁੰਦੇ ਕਿ ਗਰੀਬਾਂ ਦੇ ਬੱਚੇ ਚੰਗੀ ਸਿੱਖਿਆ ਹਾਸਲ ਕਰਨ। ਜੇਕਰ ਗਰੀਬ ਦਾ ਬੱਚਾ ਪੜ੍ਹੇਗਾ ਤਾਂ ਦੇਸ਼ ਤਰੱਕੀ ਕਰੇਗਾ ਪਰ ਉਹ ਲੋਕ ਨਹੀਂ ਚਾਹੁੰਦੇ ਕਿ ਦੇਸ਼ ਤਰੱਕੀ ਕਰੇ। ਉਹ ਲੋਕ ਕੌਣ ਹਨ ਜੋ ਨਹੀਂ ਚਾਹੁੰਦੇ ਕਿ ਦੇਸ਼ ਤਰੱਕੀ ਕਰੇ? ਉਨ੍ਹਾਂ ਸਾਰੇ ਲੋਕਾਂ ਨੇ ਮਿਲ ਕੇ ਮਨੀਸ਼ ਸਿਸੋਦੀਆ ਨੂੰ ਜੇਲ੍ਹ ਭੇਜ ਦਿੱਤਾ।’
ਇਹ ਵੀ ਪੜ੍ਹੋ : ਲੁਧਿਆਣਾ : ਵਿਆਹੇ ਹੋਣ ਦੀ ਗੱਲ ਲੁਕਾਉਣ ‘ਤੇ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰੀ ਪ੍ਰੇਮਿਕਾ, ਕਾਤਲ ਕਾਬੂ
ਅਰਵਿੰਦ ਕੇਜਰੀਵਾਲ ਨੇ ਕਿਹਾ, ”ਜਿਨ੍ਹਾਂ ਲੋਕਾਂ ਨੇ ਮਨੀਸ਼ ਸਿਸੋਦੀਆ ਨੂੰ ਜੇਲ੍ਹ ਭੇਜਿਆ ਹੈ, ਉਹ ਦੇਸ਼ ਦੇ ਦੁਸ਼ਮਣ ਹਨ। ਇਤਿਹਾਸ ਗਵਾਹ ਹੈ ਕਿ ਜਿਸ ਵਿਅਕਤੀ ਨੇ ਵਿੱਦਿਆ ਫੈਲਾਉਣ ਦੀ ਕੋਸ਼ਿਸ਼ ਕੀਤੀ, ਇਤਿਹਾਸ ਵਿੱਚ ਤਾਨਾਸ਼ਾਹ ਨੇ ਉਸ ਨੂੰ ਚੁੱਕ ਕੇ ਜੇਲ੍ਹ ਭੇਜ ਦਿੱਤਾ।’
ਵੀਡੀਓ ਲਈ ਕਲਿੱਕ ਕਰੋ -: