CM Khattar big statement : ਦਿੱਲੀ: ਕੇਂਦਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੂੰ ਕੌਮੀ ਰਾਜਧਾਨੀ ਦਿੱਲੀ ਵਿੱਚ ਡਟਿਆਂ 24 ਦਿਨ ਹੋ ਗਏ ਹਨ। ਕਿਸਾਨ ਆਪਣੀਆਂ ਮੰਗਾਂ ‘ਤੇ ਡਟੇ ਹੋਏ ਹਨ, ਉਥੇ ਹੀ ਕੇਂਦਰ ਸਰਕਾਰ ਵੀ ਆਪਣੀ ਜ਼ਿੱਦ ‘ਤੇ ਅੜੀ ਹੋਈ ਹੈ। ਇਸੇ ਦੌਰਾਨ ਸ਼ਨੀਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਘਰ ਪਹੁੰਚੇ। ਦੋਵਾਂ ਨੇ ਖੇਤੀ ਕਾਨੂੰਨਾਂ ‘ਤੇ ਚਰਚਾ ਕੀਤੀ। ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਦੋ-ਤਿੰਨ ਦਿਨਾਂ ਵਿੱਚ ਸਰਕਾਰ ਤੇ ਕਿਸਾਨਾਂ ਵਚਾਲੇ ਗੱਲਬਾਤ ਹੋ ਸਕਦੀ ਹੈ। ਕਿਸਾਨਾਂ ਦੇ ਵਿਰੋਧ ਦਾ ਹੱਲ ਚਰਚਾ ਰਾਹੀਂ ਨਿਕਲਣਾ ਚਾਹੀਦਾ ਹੈ। ਮਨੋਹਰ ਲਾਲ ਖੱਟਰ ਨੇ ਕਤਿਹਾ ਕਿ ਇਸ ਮੁੱਦੇ ਨੰ ਛੇਤੀ ਹੀ ਹੱਲ ਕੀਤਾ ਜਾਣਾ ਚਾਹੀਦਾ ਹੈ।
ਹਰਿਆਣੇ ਦੇ ਮੁੱਖ ਮੰਤਰੀ ਐਮ.ਐਲ. ਖੱਟਰ ਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਉਨ੍ਹਾਂ ਦੀ ਮੰਗ ‘ਤੇ ਹਾਂ ਜਾਂ ਨਾਂਹ ਦੀ ਮੰਗ ਲਏ ਬਗੈਰ ਅੱਗੇ ਆਉਣ ਤਾਂ ਸਰਕਾਰ ਗੱਲਬਾਤ ਲਈ ਤਿਆਰ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਡੈੱਡਲਾਕ ਲਗਾਤਾਰ ਜਾਰੀ ਹੈ। ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਉਹ ਗੱਲਬਾਤ ਲਈ ਤਿਆਰ ਹੈ, ਪਰ ਕਿਸਾਨ ਆਪਣੀ ਮੰਗ ‘ਤੇ ਅੜੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ।
ਉਥੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ, ਖੇਤੀਬਾੜੀ ਮੰਤਰੀ ਨੇ ਖੇਤੀਬਾੜੀ ਸੁਧਾਰ ਕਾਨੂੰਨਾਂ ਦੇ ਲਾਭ ਗਿਣਾਏ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਅੰਦੋਲਨ ਕਰ ਰਹੇ ਕੁਝ ਕਿਸਾਨਾਂ ਵੱਲੋਂ ਭੰਬਲਭੂਸਾ ਫੈਲਾਉਣ ਦੀ ਗੱਲ ਵੀ ਕੀਤੀ ਹੈ। ਖੇਤੀਬਾੜੀ ਮੰਤਰੀ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਉਹ ਖ਼ੁਦ ਇੱਕ ਕਿਸਾਨ ਹੈ ਅਤੇ ਖੇਤੀ ਦੀਆਂ ਚੁਣੌਤੀਆਂ ਨੂੰ ਸਮਝਦੇ ਹਨ। ਉਨ੍ਹਾਂ ਕਿਹਾ ਹੈ ਕਿ ਮੋਦੀ ਸਰਕਾਰ ਪਿਛਲੇ ਛੇ ਸਾਲਾਂ ਤੋਂ ਕਿਸਾਨਾਂ ਦੇ ਸਸ਼ਕਤੀਕਰਨ ਲਈ ਉਪਰਾਲੇ ਕਰ ਰਹੀ ਹੈ। ਘੱਟੋ ਘੱਟ ਸਮਰਥਨ ਮੁੱਲ ਦੇ ਬਾਰੇ ਉਨ੍ਹਾਂ ਕਿਹਾ ਹੈ ਕਿ ਐਮਐਸਪੀ ਜਾਰੀ ਹੈ ਅਤੇ ਕਿਸਾਨ ਹੋਰ ਅੱਗੇ ਵੀ ਐਮਐਸਪੀ ਪ੍ਰਾਪਤ ਕਰਦੇ ਰਹਿਣਗੇ।