CM Launches Whatsapp Chatbot : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਮਿਸ਼ਨ ਫਤਿਹ ਦੇ ਹਿੱਸੇ ਵਜੋਂ ਹੋਣ ਆਈਸੋਲੇਸ਼ਨ ‘ਚ ਰਹਿ ਰਹੇ ਮਰੀਜ਼ਾਂ ਵਾਸਤੇ ਸਵੈ-ਦੇਖਭਾਲ, ਬਿਸਤਰੇ ਦੀ ਉਪਲਬਧਤਾ ਅਤੇ ਟੀਕੇ ਕੇਂਦਰਾਂ ਬਾਰੇ ਜਾਣਕਾਰੀ ਆਦਿ ਲਈ ਇੱਕ ਪੰਜਾਬ ਕੋਵਿਡ ਕੇਅਰ ਵ੍ਹਾਟਸਐਪ ਚੈਟਬੋਟ ਦੀ ਸ਼ੁਰੂਆਤ ਕੀਤੀ।
ਘਰ ‘ਚ ਆਈਸੋਲੇਸ਼ਨ ਵਿੱਚ ਰਹਿਣ ਵਾਲੇ ਮਰੀਜ਼ ਆਪਣੀ ਸਿਹਤ ਸੰਬੰਧੀ ਜਾਣਕਾਰੀ ਨੂੰ ਐਪ ਵਿੱਚ ਪਾ ਸਕਦੇ ਹਨ ਅਤੇ ਇਨ੍ਹਾਂ ਦੀ ਨਿਗਰਾਨੀ ਮਾਹਰ ਕਰਨਗੇ ਜੋ ਉਨ੍ਹਾਂ ਨੂੰ ਇਲਾਜ ਦੇ ਦੌਰਾਨ ਸਲਾਹ ਦੇਣਗੇ। ਐਪ 3 ਭਾਸ਼ਾਵਾਂ ਵਿੱਚ ਉਪਲਬਧ ਹੈ – ਅੰਗਰੇਜ਼ੀ, ਪੰਜਾਬੀ ਅਤੇ ਹਿੰਦੀ।
ਕੋਵਿਡ ਸਥਿਤੀ ‘ਤੇ ਇਕ ਉੱਚ ਪੱਧਰੀ ਵਰਚੁਅਲ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਹਾਲ ਹੀ ਵਿਚ ਸ਼ੁਰੂ ਕੀਤੀ ਗਈ ਭੋਜਨ ਹੈਲਪਲਾਈਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਜਿਸ ਦੇ ਤਹਿਤ ਸਿਰਫ ਇੱਕ ਹਫ਼ਤੇ ਵਿੱਚ ਪੰਜਾਬ ਪੁਲਿਸ ਦੁਆਰਾ 3000 ਤੋਂ ਵੱਧ ਫੂਡ ਪੈਕੇਟ ਕੋਵਿਡ ਪ੍ਰਭਾਵਿਤ ਪਰਿਵਾਰਾਂ ਦੇ ਬੂਹੇ ‘ਤੇ ਪਹੁੰਚਾਏ ਗਏ। ਇਨ੍ਹਾਂ ਵਿਚ 2721 ਪਕਾਏ ਗਏ ਅਤੇ 280 ਕੱਚੇ ਖਾਣੇ ਦੇ ਪੈਕਟ ਸ਼ਾਮਲ ਸਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ- ਅਨਾਥ ਹੋਏ ਬੱਚਿਆਂ ਤੇ ਪਰਿਵਾਰਾਂ ਨੂੰ ਦੇਵੇਗੀ ਮੁਫਤ ਸਿੱਖਿਆ ਤੇ ਵਿੱਤੀ ਮਦਦ
ਪੰਜਾਬ ਪੁਲਿਸ ਦੀ ਇਸ ਪਹਿਲ ਵਿੱਚ ਆਪਣੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਇਹ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਕਿ ਰਾਜ ਵਿਚ ਕੋਈ ਵੀ ਇਨ੍ਹਾਂ ਮੁਸ਼ਕਲ ਹਾਲਾਤਾਂ ਵਿੱਚ ਭੁੱਖੇ ਨਹੀਂ ਸੌਵੇਗਾ ਅਤੇ ਸਾਰੇ ਪ੍ਰਭਾਵਿਤ ਨਾਗਰਿਕਾਂ ਨੂੰ ਮੁਫਤ ਖਾਣੇ ਲਈ 112 ਜਾਂ 181 ਡਾਇਲ ਕਰਨ ਦੀ ਅਪੀਲ ਕੀਤੀ।