ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਮੀਟਿੰਗ ਬੁਲਾਈ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਗ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਮੀਟਿੰਗ ਵਿੱਚ ਮੌਜੂਦ ਰਹਿਣਗੇ । ਜਾਣਕਾਰੀ ਮੁਤਾਬਿਕ ਇਹ ਮੀਟਿੰਗ 27 ਜਨਵਰੀ ਨੂੰ ਸਵੇਰੇ 9:30 ਵਜੇ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿਖੇ ਹੋਣੀ ਹੈ।
ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਤੋਂ ਇਲਾਵਾ ਇਸ ਮੀਟਿੰਗ ਵਿੱਚ ਹਰਿਆਣਾ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹਿਣਗੇ। ਜਾਣਕਾਰੀ ਦੇ ਅਨੁਸਾਰ, ਬੈਠਕ ਦੇ ਦੌਰਾਨ ਸਤਲੁਜ-ਯਮੁਨਾ ਲਿੰਕ (SYL) ਨਹਿਰ ਨਾਲ ਜੁੜੇ ਸਾਰੇ ਪੱਖਾਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਵਿਵਾਦ ਦਾ ਕੋਈ ਟਿਕਾਊ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ : PU ‘ਚ ਆਊਟਸਾਈਡਰਾਂ ਦੀ ਐਂਟਰੀ ‘ਤੇ ਬੈਨ ਲਗਾਉਣ ਲਈ ਪਟੀਸ਼ਨ ਦਾਖਲ, ਹਾਈਕੋਰਟ ‘ਚ ਦਾਇਰ ਕੀਤੀ ਗਈ ਪਟੀਸ਼ਨ
ਗੌਰਤਲਬ ਹੈ ਕਿ SYL ਨਹਿਰ ਵਿਵਾਦ ਦੇ ਨਿਪਟਾਰੇ ਲਈ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਦੀ ਪਹਿਲ ਤੇ ਪੰਜਾਬ ਅਤੇ ਹਰਿਆਣਾ ਦਰਮਿਆਨ ਕਈ ਵਾਰ ਬੈਠਕਾਂ ਹੋ ਚੁੱਕੀਆਂ ਹਨ, ਪਰ ਅਜੇ ਤੱਕ ਕਿਸੇ ਠੋਸ ਨਤੀਜੇ ਤੇ ਨਹੀਂ ਪਹੁੰਚਿਆ ਜਾ ਸਕਿਆ। ਅਜਿਹੇ ਵਿੱਚ 27 ਜਨਵਰੀ ਦੀ ਇਹ ਬੈਠਕ ਦੋਵੇਂ ਰਾਜਾਂ ਲਈ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ ਅਤੇ ਸਭ ਦੀ ਨਜ਼ਰ ਇਸ ‘ਤੇ ਟਿਕੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
























