ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਨਵਾਂਸ਼ਹਿਰ ਪਹੁੰਚੇ। ਇੱਥੇ ਉਨ੍ਹਾਂ ਪਿੰਡ ਚਾਂਦਪੁਰ ਰੁੜਕੀ ਵਿੱਚ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਬੁੱਤ ਦਾ ਉਦਘਾਟਨ ਕੀਤਾ। ਸਮਾਗਮ ਵਿੱਚ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
ਇਸ ਦੌਰਾਨ ਸੀ.ਐੱਮ. ਮਾਨ ਨੇ ਕਿਹਾ ਕਿ ਡੱਲੇਵਾਲ ਤੋਂ ਚਾਂਦਪੁਰ ਰੁੜਕੀ ਸੜਕ ਨੂੰ 18 ਫੁੱਟ ਬਣਾਉਣ ਅਤੇ ਕੰਢੀ ਨਹਿਰ ਨੂੰ ਜਲਦ ਹੀ ਚਲਾਇਆ ਜਾਵੇਗਾ। ਉਨ੍ਹਾਂ ਇਸ ਸਬੰਧੀ ਪਿੰਡ ਦੇ ਸਰਪੰਚ ਬਿੰਦਰ ਕੁਮਾਰ ਤੋਂ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਜੇ ਅਸੀਂ ਸਾਰੀਆਂ ਨਹਿਰਾਂ/ਪ੍ਰਣਾਲੀਆਂ ਨੂੰ ਠੀਕ ਕਰ ਦਿਆਂਗੇ ਤਾਂ ਅਸੀਂ ਹਰ ਘਰ, ਖੇਤ ਅਤੇ ਉਦਯੋਗ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਸਕਾਂਗੇ। ਉਨ੍ਹਾਂ ਸਰਪੰਚ ਨੂੰ ਮੰਗ ਪੱਤਰ ਲਿਖ ਕੇ ਵਿਧਾਇਕ ਨੂੰ ਦੇਣ ਲਈ ਕਿਹਾ। ਸੀ.ਐੱਮ. ਮਾਨ ਨੇ ਕਿਹਾ ਕਿ ਇਸ ਇਲਾਕੇ ਵਿੱਚ ਮੈਡੀਕਲ ਕਾਲਜ ਵੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਖ਼ਜ਼ਾਨੇ ਵਿੱਚ ਕੋਈ ਕਮੀ ਨਹੀਂ ਹੈ।
ਬ੍ਰਿਗੇਡੀਅਰ ਕੁਲਦੀਪ ਚਾਂਦਪੁਰੀ ਦੇ ਪਰਿਵਾਰਕ ਮੈਂਬਰ ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕੁਲਦੀਪ ਸਿੰਘ ਚਾਂਦਪੁਰੀ ਦੀ ਬਹਾਦਰੀ ਅਤੇ ਦੇਸ਼ ਭਗਤੀ ਦਾ ਜ਼ਿਕਰ ਕੀਤਾ, ਜਿਨ੍ਹਾਂ ਨੇ 1971 ਦੀ ਜੰਗ ਵਿੱਚ 120 ਸੈਨਿਕਾਂ ਦੀ ਕਮਾਂਡ ਕੀਤੀ ਅਤੇ 3500 ਸੈਨਿਕਾਂ ਅਤੇ 60 ਟੈਂਕਾਂ ਨਾਲ ਮੁਕਾਬਲਾ ਕੀਤਾ ਸੀ।
ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਅਤੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਪਰਿਵਾਰ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਅਤੇ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਤੇ ਹੋਰਨਾਂ ਦਾ ਸਨਮਾਨ ਕੀਤਾ ਗਿਆ।
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਆਪਣੇ ਪੁਰਾਣੇ ਅੰਦਾਜ਼ ਦੀ ਸ਼ਾਇਰੀ ਨਾਲ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਚਾਂਦਪੁਰ ਰੁੜਕੀ ਦੀ ਧਰਤੀ ਨੇ ਦੇਸ਼ ਦੀ ਰਾਖੀ ਲਈ ਬਹਾਦਰ ਸੂਰਮੇ ਪੈਦਾ ਕੀਤੇ। ਮਾਨ ਨੇ ਕਿਹਾ ਕਿ ਇਹ ਕੋਈ ਸਿਆਸੀ ਸਮਾਗਮ ਨਹੀਂ, ਸਗੋਂ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਦੇਣ ਦਾ ਸੱਦਾ ਸੀ। ਉਨ੍ਹਾਂ ਕਿਹਾ ਕਿ ਜਦੋਂ ਲੋਕ ਆਰਾਮ ਕਰ ਰਹੇ ਹਨ ਤਾਂ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਵਰਗੇ ਸਿਪਾਹੀ -30/40 ਡਿਗਰੀ ਵਿੱਚ ਮੁਸਤੈਦੀ ਨਾਲ ਦੇਸ਼ ਦੀ ਰਾਖੀ ਕਰ ਰਹੇ ਹਨ।
ਇਹ ਵੀ ਪੜ੍ਹੋ : ਭਾਈ ਰਾਜੋਆਣਾ ਨੂੰ ਸਜ਼ਾ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਸਰਕਾਰ ਨੂੰ ਪਾਈ ਝਾੜ, ਮੰਗਿਆ ਜਵਾਬ
CM ਮਾਨ ਨੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਬਹਾਦਰੀ, ਦਲੇਰੀ ਅਤੇ ਜਜ਼ਬੇ ਬਾਰੇ ਦੱਸਿਆ, ਜਿਨ੍ਹਾਂ ਨੇ ਆਪਣਾ ਜੀਵਨ ਦੇਸ਼ ਲਈ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪਿੰਡ ਦੇ ਕਰੀਬ ਇੱਕ ਸੌ ਨੌਜਵਾਨਾਂ ਦਾ ਆਰਮੀ-ਪੁਲਿਸ ਵਿੱਚ ਹੋਣਾ ਮਾਣ ਵਾਲੀ ਗੱਲ ਹੈ।
ਵੀਡੀਓ ਲਈ ਕਲਿੱਕ ਕਰੋ -: