ਕੁਲਗਾਮ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਪੰਜਾਬ ਦੇ 2 ਜਵਾਨਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। CM ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਲਈ 1-1 ਕਰੋੜ ਰੁਪਏ ਦੀ ਮੁਆਵਜ਼ਾ ਰਕਮ ਦਾ ਐਲਾਨ ਕੀਤਾ ਹੈ।
ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਲਿਖਿਆ-ਜੰਮੂ-ਕਸ਼ਮੀਰ ਦੇ ਕੁਲਗਾਮ ਵਿਖੇ ਹੋਈ ਮੁਠਭੇੜ ਦੌਰਾਨ ਖੰਨਾ ਦੇ ਪਿੰਡ ਮਾਨੂੰਪੁਰ ਦੇ ਰਹਿਣ ਵਾਲੇ ਫ਼ੌਜੀ ਜਵਾਨ ਪ੍ਰਿਤਪਾਲ ਸਿੰਘ ਤੇ ਮੰਡੀ ਗੋਬਿੰਦਗੜ੍ਹ ਦੇ ਪਿੰਡ ਬਦੀਨਪੁਰ ਦੇ ਸਿਪਾਹੀ ਹਰਮਿੰਦਰ ਸਿੰਘ ਦੇ ਸ਼ਹੀਦ ਹੋਣ ਦੀ ਦੁਖਦਾਈ ਖਬਰ ਮਿਲੀ। ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਦੇਸ਼ ਦੀ ਰੱਖਿਆ ਖਾਤਰ ਸ਼ਹੀਦ ਹੋਏ ਜਵਾਨਾਂ ਦੇ ਜਜ਼ਬੇ ਤੇ ਬਹਾਦਰੀ ਨੂੰ ਸਲਾਮ। ਸਰਕਾਰ ਵੱਲੋਂ ਵਾਅਦੇ ਮੁਤਾਬਕ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਭੇਟ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਬੇਂਗਲੁਰੂ ‘ਚ ਦੇਸ਼ ਦਾ ਦੂਜਾ ਸਭ ਤੋਂ ਵੱਡਾ ਕ੍ਰਿਕਟ ਸਟੇਡੀਅਮ ਬਣੇਗਾ, RCB ਭ.ਗ.ਦੜ ਹਾ.ਦ.ਸੇ ਦੇ ਬਾਅਦ ਫੈਸਲਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਅਨੁਸਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਵੀ ਭੇਂਟ ਕੀਤੀ ਜਾਵੇ। ਜਦਕਿ ਸ਼ਹੀਦਾਂ ਦੇ ਪਰਿਵਾਰ ਵਿਚੋਂ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।






















