ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਈ-ਗਵਰਨੈਂਸ ਦੀ ਦਿਸ਼ਾ ਵਿੱਚ ਵੱਡਾ ਫੈਸਲਾ ਲੈਂਦੇ ਹੋਏ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਕਾਗਜ਼ ਰਹਿਤ ਯਾਨੀ ‘ਪੇਪਰਲੇਸ’ ਹੋਵੇਗਾ।
ਸੀ.ਐੱਮ. ਮਾਨ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਲਗਭਗ 34 ਟਨ ਕਾਗਜ਼ ਦੀ ਬੱਚਤ ਹੋਵੇਗੀ, ਜਿਸ ਨਾਲ ਜਿਥੇ ਲਗਭਗ 21 ਲੱਖ ਰੁਪਏ ਬਚਣਗੇ ਤੇ 814-834 ਦੇ ਕਰੀਬ ਦਰੱਖਤ ਬਚਣਗੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਐਲਾਨ ਕੀਤਾ ਸੀ ਕਿ ਪੰਜਾਬ ਵਿੱਚ ਇਸ ਵਾਰ ਬਜਟ ਟੈਕਸ ਫ੍ਰੀ ਹੋਵੇਗਾ। ਇਸ ਵਾਰ ਲੋਕਾਂ ‘ਤੇ ਸਰਾਕਰ ਕੋਈ ਨਵਾਂ ਟੈਕਸ ਨਹੀਂ ਲਗਾਏਗੀ। ਪਹਿਲਾਂ ਤੋਂ ਚੱਲ ਰਹੇ ਟੈਕਸ ਨਾਲ ਹੀ ਪੰਜਾਬ ਸਰਕਾਰ ਰੈਵੇਨਿਊ ਵਧਾਏਗੀ। ਇਸ ਦੇ ਨਾਲ ਹੀ ਬਜਟ ਨੂੰ ਲੈ ਕੇ ਲੋਕਾਂ ਤੋਂ ਸੁਝਾਅ ਵੀ ਮੰਗੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੇ ਪਹਿਲੀ ਵਾਰ ਬਜਟ ਬਣਾਉਣ ਲਈ ਸੁਝਾਅ ਦਿੱਤੇ ਹਨ। 2 ਤੋਂ 10 ਮਈ ਤੱਕ ਚੱਲੇ ਪੋਰਟਲ ਤੇ ਈ-ਮੇਲ ਰਾਹੀਂ ਸਾਨੂੰ 20 ਹਜ਼ਾਰ ਤੋਂ ਵੱਧ ਸੁਝਾਅ ਮਿਲੇ ਹਨ। 500 ਤੋਂ ਵੱਧ ਮੈਮੋਰੰਡਮ ਮਿਲੇ ਹਨ। ਇਸ ਦੇ ਲਈ ਅਸੀਂ ਪੰਜਾਬ ਦੇ ਕਈ ਸ਼ਹਿਰਾਂ ਦਾ ਦੌਰਾ ਕੀਤਾ ਸੀ। 4,055 ਔਰਤਾਂ ਨੇ ਵੀ ਬਜਟ ਲਈ ਸੁਝਾਅ ਦਿੱਤੇ ਹਨ।