ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਤਿਹਾੜ ਜੇਲ ‘ਚ ਬੰਦ ਆਪ ਸੁਪਰੀਮੋ ਤੇ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਨੂੰ ਮਿਲਣ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ ‘ਚ ਬੰਦ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਸਮਾਂ ਮੰਗਣ ਲਈ ਪੱਤਰ ਲਿਖਿਆ ਹੈ। ਸੀ.ਐਮ. ਨੇ ਜੇਲ੍ਹ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੀ ਮੰਗ ਕੀਤੀ ਹੈ। ਇਸ ਲਈ ਪ੍ਰਵਾਨਗੀ ਮਿਲਣ ਤੋਂ ਤੁਰੰਤ ਬਾਅਦ CM ਮਾਨ ਜੇਲ ‘ਚ ਬੰਦ ਕੇਜਰੀਵਾਲ ਨੂੰ ਮਿਲ ਸਕਦੇ ਹਨ।
ਦੱਸ ਦੇਈਏ ਕਿ ਹਾਲ ਹੀ ‘ਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਈਡੀ ਨੇ ਸ਼ਰਾਬ ਘੁਟਾਲੇ ‘ਚ ਗ੍ਰਿਫਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ ਤਿਹਾੜ ਜੇਲ ‘ਚ ਹਿਰਾਸਤ ‘ਚ ਰੱਖਣ ਦੇ ਨਿਰਦੇਸ਼ ਦਿੱਤੇ ਸਨ। ਤਿਹਾੜ ਜੇਲ ‘ਚ ਬੰਦ ਅਰਵਿੰਦ ਕੇਜਰੀਵਾਲ ਦੀ ਸ਼ੂਗਰ ਲੈਵਲ ਘੱਟ ਹੋਣ ਕਾਰਨ ਤਬੀਅਤ ਵਿਗੜ ਗਈ ਸੀ ਅਤੇ ਉਨ੍ਹਾਂ ਦਾ ਭਾਰ ਵੀ ਸਾਢੇ ਚਾਰ ਘੱਟ ਗਿਆ ਹੈ।
ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹ ਦੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ’ਤੇ ਨਜ਼ਰ ਰੱਖੀ ਜਾ ਰਹੀ ਹੈ। ਡਾਕਟਰ ਉਸ ਦਾ ਹਾਲ-ਚਾਲ ਪੁੱਛਣ ਲਈ ਲਗਾਤਾਰ ਉਨ੍ਹਾਂ ਨੂੰ ਮਿਲਣ ਜਾ ਰਹੇ ਹਨ। ਸ਼ੂਗਰ ਲੈਵਲ ਦੀ ਜਾਂਚ ਕੀਤੀ ਜਾ ਰਹੀ ਹੈ। ਸੈੱਲ ਦੇ ਆਸ-ਪਾਸ ਮੌਜੂਦ ਜੇਲ੍ਹ ਸਟਾਫ਼ ਅਤੇ ਸੁਰੱਖਿਆ ਮੁਲਾਜ਼ਮਾਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਕੋਈ ਵੀ ਅਣਸੁਖਾਵੀਂ ਹਾਲਤ ਵਿੱਚ ਨਜ਼ਰ ਆਉਂਦਾ ਹੈ ਤਾਂ ਉਹ ਤੁਰੰਤ ਸੀਨੀਅਰ ਅਧਿਕਾਰੀ ਨੂੰ ਸੂਚਿਤ ਕਰਨ ਅਤੇ ਤੁਰੰਤ ਮੈਡੀਕਲ ਕਰਵਾਉਣ।
ਇਹ ਵੀ ਪੜ੍ਹੋ : ਕੁੱਖੋਂ ਜੰਮੇ ਪੁੱਤ ਨੂੰ ਉਤਾਰਿਆ ਮੌ.ਤ ਦੇ ਘਾਟ, ਕਾ.ਤਲ ਮਾਂ ਨੇ ਦੱਸਿਆ ਕਿਉਂ ਕੀਤਾ ਇਹ ਕਾ/ਰਾ
ਹਾਲਾਂਕਿ ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜਦੋਂ ਤੋਂ ਅਰਵਿੰਦ ਕੇਜਰੀਵਾਲ ਨੂੰ ਇੱਥੇ ਲਿਆਂਦਾ ਗਿਆ ਸੀ, ਉਦੋਂ ਤੋਂ ਉਨ੍ਹਾਂ ਦਾ ਭਾਰ 65 ਕਿਲੋ ਦੇ ਕਰੀਬ ਸੀ ਅਤੇ ਹੁਣ ਵੀ ਉਨ੍ਹਾਂ ਦਾ ਭਾਰ 65 ਕਿਲੋ ਹੈ। ਅਰਵਿੰਦ ਕੇਜਰੀਵਾਲ ਬਿਲਕੁਲ ਠੀਕ ਹਨ। ਅਦਾਲਤ ਦੇ ਹੁਕਮਾਂ ਮੁਤਾਬਕ ਉਨ੍ਹਾਂ ਨੂੰ ਘਰ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: