ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਵਾਰ ਫਿਰ ਵੱਡਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਟਵੀਟ ਵੀ ਸਾਂਝਾ ਕੀਤਾ ਗਿਆ ਹੈ। ਜਿਸ ‘ਚ ਲਿਖਿਆ ਹੈ ਕਿ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ ਸਗੋਂ ਨੌਕਰਿਆਂ ਵੰਡਣ ਵਾਲੇ ਬਣਾਉਣਗੇ। ਇਨ੍ਹਾਂ ਹੀ ਨਹੀਂ ਉਨ੍ਹਾਂ ਕਿਹਾ ਕਿ ਜੇ ਕੋਈ ਸਿਆਸਤਦਾਨ ਲੋਕਾਂ ਕੋਲ ਆ ਕੇ ਕਹਿੰਦਾ ਹੈ ਕਿ ਉਨ੍ਹਾਂ ਦੀ ਗ਼ਰੀਬੀ ਖ਼ਤਮ ਕਰ ਦਿੱਤੀ ਜਾਵੇਗੀ ਤਾਂ ਉਨ੍ਹਾਂ ‘ਤੇ ਯਕੀਨ ਨਾ ਕਰੋ, ਉਨ੍ਹਾਂ ਨੂੰ ਕਹੋ ਕਿ ਸਾਨੂੰ ਮੰਗਤੇ ਨਾ ਬਣਾਓ।
ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਗਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ਵਿਖੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿਚ ਸ਼ਿਰਕਤ ਕਰਨ ਪੁੱਜੇ। ਉੱਥੇ ਉਨ੍ਹਾਂ ਨੇ ਕਿਹਾ ਕਿ ਅਸੀਂ ਦਿੱਲੀ ‘ਚ ਸਿੱਖਿਆ ਖੇਤਰ ਦੀ ਨੁਹਾਰ ਬਦਲ ਦਿੱਤੀ ਹੈ। ਇਸੇ ਰਾਹ ‘ਤੇ ਹੁਣ ਪੰਜਾਬ ਵੀ ਤੁਰ ਪਿਆ ਹੈ।
ਇਹ ਵੀ ਪੜ੍ਹੋ : ਬਟਾਲਾ : ਸਰਵਿਸ ਰਿਵਾਲਵਰ ਸਾਫ਼ ਕਰਦਿਆਂ ਵਾਪਰਿਆ ਹਾਦਸਾ, ASI ਨੂੰ ਲੱਗੀ ਗੋਲੀ, ਹਸਪਤਾਲ ਭਰਤੀ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਵਾਂਗ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਵੀ ਬਿਹਤਰ ਬਣਾ ਦਿੱਤਾ ਜਾਵੇਗਾ। CM ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਮਹਾਨ ਗੁਰੂਆਂ, ਸ਼ਹੀਦਾਂ, ਸੰਤਾਂ ਅਤੇ ਪੀਰਾਂ ਨਾਲ ਸਬੰਧਤ ਵੱਖ-ਵੱਖ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦਾ ਮੌਕਾ ਮਿਲਦਾ ਹੈ।
ਵੀਡੀਓ ਲਈ ਕਲਿੱਕ ਕਰੋ -: