ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਓਹਾਰ ਦੀ ਵਧਾਈ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ -ਮਹਾਸ਼ਿਵਰਾਤਰੀ ਦੀਆਂ ਆਪ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਭਗਵਾਨ ਸ਼ਿਵ ਜੀ ਤੁਹਾਨੂੰ ਸਾਰਿਆਂ ਨੂੰ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਤੇ ਖੁਸ਼ਹਾਲੀ ਬਖਸ਼ਣ।
ਦੱਸ ਦੇਈਏ ਕਿ ਹਿੰਦੂ ਧਰਮ ਵਿਚ ਸ਼ਿਵਰਤਾਰੀ ਦਾ ਤਿਓਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸ਼ਿਵ ਮੰਦਰਾਂ ਵਿਚ ਸ਼ਿਵਰਾਤਰੀ ਦੀਆਂ ਤਿਆਰੀਆਂ ਕਾਫੀ ਪਹਿਲਾਂ ਤੋਂ ਹੀ ਸ਼ੁਰੂ ਹੋ ਜਾਂਦੀਆਂ ਹਨ ਤੇ ਮੰਦਰਾਂ ਨੂੰ ਖਾਸ ਤਰੀਕੇ ਨਾਲ ਸਜਾਇਆ ਜਾਂਦਾ ਹੈ। ਲੋਕ ਸ਼ਿਵਰਾਤਰੀ ਦਾ ਵਰਤ ਰੱਖ ਕੇ ਸ਼ਿਵ-ਭੋਲੇ ਦੀ ਪੂਜਾ ਕਰਕੇ ਇਸ ਤਿਓਹਾਰ ਨੂੰ ਮਨਾਉਂਦੇ ਹਨ।
ਵੀਡੀਓ ਲਈ ਕਲਿੱਕ ਕਰੋ -:
