ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦਾ ਦੌਰਾ ਕੀਤਾ ਤੇ ਉਥੇ ਪੰਜਾਬ ਪੁਲਿਸ ‘ਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ । ਮੁੱਖ ਮੰਤਰੀ ਮਾਨ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਡਿਊਟੀ ਨਿਭਾਉਣ ਬਦਲੇ ਮੈਡਲ ਹਾਸਿਲ ਕਰਨ ਵਾਲੇ ਸੀਨੀਅਰਾਂ ਨੂੰ ਆਪਣੇ ਰੋਲ ਮਾਡਲ ਬਣਾਇਓ।
ਸੀਐੱਮ ਮਾਨ ਨੇ ਕਿਹਾ ਕਿ ਪਹਿਲਾਂ ਲੋਕ ਪੁਲਿਸ ਦੀ ਗੱਡੀ ਨੂੰ ਮੁਸੀਬਤ ਸਮਝਦੇ ਸੀ ਪਰ ਹੁਣ ਪੜ੍ਹੇ ਲਿਖੇ ਨੌਜਵਾਨਾਂ ਨੇ ਡਿਊਟੀ ‘ਚ ਆ ਕੇ ਪੁਰਾਣੇ ਮੁਲਾਜ਼ਮਾਂ ਨੂੰ ਵੀ ਡਿਊਟੀ ਤਨਦੇਹੀ ਨਾਲ ਕਰਨ ਦੀ ਪ੍ਰੇਰਨਾ ਦਿੱਤੀ ਹੈ। ਪੰਜਾਬ ਪੁਲਿਸ ਦੀ ਤਾਰੀਫ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਮੇਰੇ ਦਿਲ ਦੇ ਬਹੁਤ ਨੇੜੇ ਹੈ। ਅਸੀਂ ਪੰਜਾਬ ਪੁਲਿਸ ‘ਚ ਸਮੇਂ ਸਿਰ ਭਰਤੀਆਂ ਕੀਤੀਆਂ ਤੇ ਤਰੱਕੀਆਂ ਦਿੱਤੀਆਂ। ਲੋਕਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਨੂੰ ਹਰ ਪੱਖੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ। ਪੰਜਾਬ ਪੁਲਿਸ ਲਈ ਅਸੀਂ ਬਜਟ ਦੀ ਪਰਵਾਹ ਨਹੀਂ ਕਰਦੇ ਤੇ ਅਸੀਂ ਸਾਡੀ ਬਹਾਦਰ ਪੁਲਿਸ ਦੀ ਸ਼ਾਨ ਬਰਕਰਾਰ ਰੱਖਾਂਗੇ।
ਇਹ ਵੀ ਪੜ੍ਹੋ : ਲੁਧਿਆਣਾ : ਟਰੱਕ ਤੇ ਮੋਟਰਸਾਈਕਲ ਵਿਚਾਲੇ ਹੋਈ ਟੱ.ਕਰ, ਹਾ.ਦਸੇ ‘ਚ ਬਾਈਕ ਸਵਾਰ ਨੌਜਵਾਨ ਦੀ ਮੌਕੇ ‘ਤੇ ਮੌ.ਤ
ਸੜਕ ਸੁਰੱਖਿਆ ਫੋਰਸ ਬਾਰੇ ਬੋਲਦੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਕਾਰਨ ਪੰਜਾਬ ਵਿਚ 48 ਫ਼ੀਸਦੀ ਮੌਤਾਂ ਵਿਚ ਕਮੀ ਆਈ ਹੈ। ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਹੁਣ ਤੱਕ ਦਿੱਤੀਆਂ ਗਈਆਂ ਨੌਕਰੀਆਂ ਦੀ ਕੁੱਲ ਗਿਣਤੀ 63,027 ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























