ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ ਤੇ CM ਬਣਦਿਆਂ ਹੀ ਭਗਵੰਤ ਮਾਨ ਵੱਲੋਂ ਕੰਮ ਸ਼ੁਰੂ ਕਰ ਦਿੱਤੇ ਗਏ ਹਨ।
CM ਭਗਵੰਤ ਮਾਨ ਨੇ ਭਲਕੇ ਤੋਂ 3 ਦਿਨਾਂ ਲਈ ਮਤਲਬ 17, 21 ਤੇ 22 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਹੈ ਤੇ ਇਹ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ‘ਆਪ’ ਸਰਕਾਰ ਵੱਲੋਂ ਵੱਡੇ ਐਲਾਨ ਵੀ ਹੋ ਸਕਦੇ ਹਨ।
ਦੱਸ ਦੇਈਏ ਕਿ ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਪਹੁੰਚੇ। ਇਥੇ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ। ਪੰਜਾਬ ਦੇ ਵੱਡੇ ਪ੍ਰਸ਼ਾਸਨਿਕ ਅਫਸਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜਿਸ ਤੋਂ ਬਾਅਦ ਉਹ ਅਫਸਰਾਂ ਦ ਮੀਟਿੰਗ ਲੈ ਕੇ ਸਰਕਾਰ ਦੇ ਕੰਮਕਾਜ ਦਾ ਬਿਓਰਾ ਲਿਆ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਗੌਰਤਲਬ ਹੈ ਕਿ ਚੋਣ ਪ੍ਰਚਾਰ ਮੌਕੇ ਭਗਵੰਤ ਮਾਨ ਇਹ ਕਹਿ ਚੁੱਕੇ ਹਨ ਕਿ ਉਨ੍ਹਾਂ ਦਾ ਹਰਾ ਪੈੱਨ ਬੇਰੋਜ਼ਗਾਰੀ ਖਤਮ ਕਰਨ ਲਈ ਚੱਲੇਗਾ। ਪੰਜਾਬ ਵਿਚ ਲਗਭਗ 36 ਹਜ਼ਾਰ ਮੁਲਾਜ਼ਮ ਪੱਕੇ ਹੋਣ ਦੀ ਰਾਹ ਦੇਖ ਰਹੇ ਹਨ। ਹੁਣ ਦੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਕਿਥੋਂ ਤੱਕ ਨਿਭਾਏਗੀ।