ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਸ਼ਹਿਰਾਂ ਨਾਲ ਸਬੰਧਤ ਕਈ ਮੁੱਦਿਆਂ ’ਤੇ ਚਰਚਾ ਕੀਤੀ। ਸੀ.ਐੱਮ. ਮਾਨ ਨੇ ਟਵੀਟ ਕਰਕੇ ਇਸ ਬਾਰੇ ਦੱਸਿਆ।
ਸੀ.ਐੱਮ. ਮਾਨ ਨੇ ਦੱਸਿਆ ਕਿ ਪੰਜਾਬ ਦੇ ਕਈ ਸ਼ਹਿਰਾਂ ਖਾਸ ਕਰਕੇ ਮੁਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ ਰੱਖੀ ਗਈ ਅਤੇ ਪੰਜਾਬ ਦੇ ਸ਼ਹਿਰਾਂ ਵਿੱਚ ਸਾਫ-ਸਫਾਈ ਦੇ ਨਵੇਂ ਪ੍ਰਾਜੈਕਟ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸੁੰਦਰਤਾ ਬਾਰੇ ਵੀ ਵਿਸ਼ੇਸ਼ ਚਰਚਾ ਕੀਤੀ ਗਈ।
![CM Mann discussed many](https://dailypost.in/wp-content/uploads/2023/06/image-548-1024x576.png)
ਦੱਸ ਦੇਈਏ ਕਿ ਇਸ ਤੋਂ ਇਕ ਦਿਨ ਪਹਿਲਾਂ CM ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਸੀ। ਮੁੱਖ ਮੰਤਰੀ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਖਾਸ ਕਰਕੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਲਈ ਦਖਲ ਦੇਣ ਲਈ ਕਿਹਾ। ਸੀਐਮ ਨੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਸਣੇ ਇੱਥੇ ਨਿਤਿਨ ਗਡਕਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ : ਲੁਧਿਆਣਾ ਲੁੱਟ ਮਾਮਲਾ: ਮਾਸਟਰ ਮਾਈਂਡ ਮਨੀ ਦੇ ਘਰ ਦੇ ਸੀਵਰੇਜ ਤੋਂ ਮਿਲੇ 50 ਲੱਖ ਰੁਪਏ
ਇਸ ਬੈਠਕ ਵਿੱਚ ਮੁੱਖ ਮੰਤਰੀ ਨੇ ਗਡਕਰੀ ਨੂੰ ਉਸ ਪ੍ਰਾਜੈਕਟ ਬਾਰੇ ਜਾਣੂ ਕਰਵਾਇਆ, ਜੋ ਲੰਬੇ ਸਮੇਂ ਤੋਂ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਉਹ ਕੰਮ ਦੀ ਰਫ਼ਤਾਰ ਦੀ ਖ਼ੁਦ ਨਿਗਰਾਨੀ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
![](https://dailypost.in/wp-content/uploads/2023/05/WhatsApp-Image-2023-05-20-at-12.49.41-PM.jpeg)