ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ‘ਚ ਆਕਸੀਜਨ ਸਿਲੰਡਰ ਬਲਾਸਟ ਮਾਮਲੇ ‘ਤੇ ਦੁੱਖ ਪ੍ਰਗਟਾਇਆ ਤੇ ਨਾਲ ਹੀ ਉਨ੍ਹਾਂ ਨੇ ਜ਼ਖਮੀਆਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ।
ਟਵੀਟ ਕਰਦਿਆਂ CM ਮਾਨ ਨੇ ਲਿਖਿਆ- ਮੋਹਾਲੀ ਦੇ ਇੰਡਸਟਰੀ ਏਰੀਆ ਫੇਜ਼-9 ਵਿਚ ਸਥਿਤ ਇਕ ਨਿੱਜੀ ਫੈਕਟਰੀ ਵਿਚ ਆਕਸੀਜਨ ਸਿਲੰਡਰ ਫਟਣ ਦੌਰਾਨ ਵਾਪਰੇ ਵੱਡੇ ਹਾਦਸੇ ਦੀ ਖਬਰ ਮਿਲੀ ਹੈ ਜਿਸ ਵਿਚ ਕੁਝ ਲੋਕਾਂ ਦੀ ਦੁਖਦਾਈ ਮੌਤ ਹੋ ਜਾਣ ਦੀ ਖਬਰ ਮਿਲੀ ਹੈ ਤੇ ਕੁਝ ਲੋਕ ਜਖਮੀ ਦੱਸੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ ਤੇ ਬਚਾਅ ਕਾਰਜਾਂ ‘ਤੇ ਮੈਂ ਪਲ-ਪਲ ਦੀ ਅਪਡੇਟ ਲੈ ਰਿਹਾ ਹਾਂ। ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ‘ਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਦੱਸ ਦੇਈਏ ਕਿ ਮੋਹਾਲੀ ਦੀ ਹਾਈਟੈੱਕ ਕੰਪਨੀ ਵਿਚ ਧਮਾਕਾ ਹੋਇਆ ਹੈ ਤੇ ਧਮਾਕਾ ਹੋਣ ਦਾ ਕਾਰਨ ਆਕਸੀਜਨ ਸਿਲੰਡਰ ਦਾ ਫਟਣਾ ਦੱਸਿਆ ਜਾ ਰਿਹਾ ਹੈ। 2 ਵਿਅਕਤੀਆਂ ਦੀ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਦਵਿੰਦਰ ਤੇ ਆਸਿਫ ਵਜੋਂ ਹੋਈ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਆਕਸੀਜਨ ਸਿਲੰਡਰ ਫਟਣ ਕਾਰਨ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਜਿਸ ਜਗ੍ਹਾ ‘ਤੇ ਧਮਾਕਾ ਹੋਇਆ ਹੈ ਉਹ ਆਕਸੀਜਨ ਪਲਾਂਟ ਸੀ। ਪਤਾ ਲੱਗਾ ਹੈ ਕਿ ਇਥੇ ਸਿਲੰਡਰ ਲੋਡ ਕੀਤੇ ਜਾ ਰਹੇ ਸਨ। ਇਸ ਦੌਰਾਨ ਅਚਾਨਕ ਸਿਲੰਡਰ ਵਿਚ ਬਲਾਸਟ ਹੋ ਗਿਆ। ਇਸ ਦੌਰਾਨ ਲਗਭਗ 5 ਲੋਕ ਝਪੇਟ ਵਿਚ ਆ ਗਏ। ਇਨ੍ਹਾਂ ਵਿਚੋਂ 2 ਲੋਕਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -:
























