ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਕੱਲ ਸੋਮਵਾਰ ਸਵੇਰੇ 11 ਵਜੇ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਰੋਹ ਰਾਜ ਭਵਨ ਵਿੱਚ ਹੋਵੇਗਾ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਾਢੇ 12 ਵਜੇ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਚੁਣਾਵੀ ਐਲਾਨਾਂ ਨਾਲ ਜੁੜੇ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।
ਆਮ ਆਦਮੀ ਪਾਰਟੀ ਨੇ ਚੋਣਾਂ ਵਿੱਚ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਕੀਤਾ ਸੀ। ਇਸ ਤੋਂ ਇਲਾਵਾ ਸਰਕਾਰੀ ਨਕੌਰੀਆਂ ਦੇਣ ਤੇ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਦੇਣ ਦਾ ਐਲਾਨ ਕੀਤਾ ਸੀ। ਸਕੂਲ ਤੇ ਹਸਪਤਾਲਾਂ ਦੀ ਸਥਿਤੀ ਨੂੰ ਵੀ ਚਮਤਕਾਰਕ ਢੰਗ ਨਾਲ ਸੁਧਾਰਨ ਦਾ ਦਾਅਵਾ ਕੀਤਾ ਸੀ। ਹੁਣ ਪਹਿਲੀ ਮੀਟਿੰਗ ਵਿੱਚ ਇਨ੍ਹਾਂ ਸਾਰਿਆਂ ਫੈਸਲਿਆਂ ‘ਤੇ ਨਜ਼ਰ ਰਹੇਗੀ।
ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਤੋਂ ਇਲਾਵਾ 17 ਮੰਤਰੀ ਬਣ ਸਕਦੇ ਹਨ, ਹਾਲਾਂਕਿ ਸ਼ੁਰੂਆਤ ਵਿੱਚ 10 ਮੰਤਰੀ ਸਹੁੰ ਚੁੱਕਣਗੇ। ਉਸ ਪਿੱਛੋਂ ਕੁਝ ਸਮੇਂ ਬਾਅਦ ਮਾਨ ਸਰਕਾਰ ਦਾ ਕੈਬਨਿਟ ਵਿਸਥਾਰ ਹੋਵੇਗਾ। ਫ਼ਿਲਹਾਲ ਮੰਤਰੀਆਂ ਦੇ ਨਾਵਾਂ ਦੀ ਰਸਮੀ ਸੂਚੀ ਜਾਰੀ ਨਹੀਂ ਕੀਤੀ ਗਈ ਹੈ ਪਰ ਭਲਕੇ ਵਿਧਾਨ ਸਭਾ ਸੈਸ਼ਨ ਵਿੱਚ ਕੁਝ ‘ਆਪ’ ਵਿਧਾਇਕ ਮੰਤਰੀਆਂ ਦੀ ਸੀਟ ‘ਤੇ ਬੈਠੇ ਜ਼ਰੂਰ ਨਜ਼ਰ ਜਾਣਗੇ, ਜਿਨ੍ਹਾਂ ਵਿੱਚੋਂ 9 ਨਾਵਾਂ ਦੇ ਸੰਕੇਤ ਜ਼ਰੂਰ ਮਿਲੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਭਲਕੇ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਵਿਧਾਇਕਾਂ ਨੂੰ ਸਹੁੰ ਚੁਕਾਈ ਗਈ। ਇਸ ਮੌਕੇ ਮੁੱਖ ਮੰਤਰੀ ਤੋਂ ਇਲਾਵਾ ਮੰਤਰੀਆਂ ਲਈ ਰਿਜ਼ਰਵ ਚੇਅਰ ਵਿੱਚ ਕੁਝ ‘ਆਪ’ ਵਿਧਾਇਕ ਬੈਠੇ ਨਜ਼ਰ ਆਏ, ਜਿਨ੍ਹਾਂ ਵਿੱਚ ਪਿਛਲੀ ਸਰਕਾਰ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ ਹਰਪਾਲ ਚੀਮਾ, ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਨਰਿੰਦਰ ਕੌਰ ਭਰਾਜ, ਪ੍ਰੋ. ਬਲਜਿੰਦਰ ਕੌਰ, ਸਰਵਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧਰਾਮ, ਮਨਜੀਤ ਸਿੰਘ ਬਿਲਾਸਪੁਰ ਤੇ ਡਾ. ਬਲਜੀਤ ਕੌਰ ਸ਼ਾਮਲ ਹਨ।