ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾਕਟਰ ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਅੱਜ ਮਹਾਡਿਬੇਟ ਸ਼ੁਰੂ ਹੋਈ ਨੂੰ 2 ਘੰਟੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਸਟੇਜ ‘ਤੇ ਮੁੱਖ ਮੰਤਰੀ ਮਾਨ ਦੇ ਨਾਲ ਲੱਗਦੀਆਂ ਕੁਰਸੀਆਂ ਅਜੇ ਵੀ ਖਾਲੀ ਪਈਆਂ ਹਨ। ਸਰਕਾਰ ਵੱਲੋਂ ਐਸਵਾਈਐਲ ਸਮੇਤ ਹੋਰ ਅਹਿਮ ਮੁੱਦਿਆਂ ਤੇ ਖੁੱਲੀ ਬਹਿਸ ਲਈ ਵੱਖ-ਵੱਖ ਰਾਜਨੀਤਿਕ ਦਲਾਂ ਦੇ ਆਗੂਆਂ ਅਤੇ ਆਮ ਲੋਕਾਂ ਨੂੰ ਸੱਦਾ ਦਿੱਤਾ ਗਿਆ ਸੀ,ਵਿਰੋਧੀਆਂ ਵੱਲੋਂ ਮਹਾਡਿਬੇਟ ਤੋਂ ਕਿਨਾਰਾ ਕੀਤਾ ਗਿਆ ਹੈ।
ਡਿਬੇਟ ‘ਚ ਬੋਲਦਿਆਂ ਸੀਐੱਮ ਮਾਨ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਦੀ ਥਾਂ ਤੇ ਨਹਿਰ ਦਾ ਨਾਮ ਯਮੁਨਾ ਸਤਲੁਜ ਲਿੰਕ(ਵਾਈਐਸਐਲ) ਰੱਖਿਆ ਜਾਵੇ ਤਾਂ ਜੋ ਯਮੁਨਾ ਤੋਂ ਆਉਣ ਵਾਲਾ ਪਾਣੀ ਹਰਿਆਣਾ ਨੂੰ ਮਿਲ ਸਕੇ ਅਤੇ ਉਸਦਾ ਹਿੱਸਾ ਪੰਜਾਬ ਕੋਲ ਵੀ ਆ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਵੱਲੋਂ SYL ‘ਤੇ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ‘ਚ ਹੜ੍ਹ ਆਏ ਤਾਂ ਹਰਿਆਣਾ, ਹਿਮਾਚਲ ਤੇ ਰਾਜਸਥਾਨ ਨੇ ਪਾਣੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ, ਅਸੀਂ ਕੋਈ ਡੁੱਬਣ ਵਾਸਤੇ ਥੋੜ੍ਹੀ ਰੱਖੇ ਹੋਏ ਹਾਂ।
ਇਹ ਵੀ ਪੜ੍ਹੋ : SYL ਅਤੇ ਪੰਜਾਬ ਨਾਲ ਜੁੜੇ ਹੋਰ ਮੁੱਦਿਆਂ ਨੂੰ ਲੈ ਕੇ ਮਹਾਡਿਬੇਟ ਹੋਈ ਸ਼ੁਰੂ, ਵਿਰੋਧੀਆਂ ਨੇ ਸ਼ਾਮਲ ਹੋਣ ਤੋਂ ਕੀਤਾ ਇਨਕਾਰ
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਪੰਜਾਬ ‘ਤੇ ਕਰਜ਼ੇ ਦਾ ਜ਼ਿਕਰ ਕਰਦੇ ਹੋਏ ਪਿਛਲੀਆਂ ਸਰਕਾਰਾਂ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਜ਼ਾਨੇ ‘ਤੇ ਕਰਜ਼ੇ ਦਾ ਬੋਝ 2012 ਵਿਚ ਪੈਣਾ ਸ਼ੁਰੂ ਹੋ ਗਿਆ ਸੀ। 2012 ਵਿਚ 83099 ਕਰੋੜ ਦਾ ਕਰਜ਼ਾ ਸੀ ਜੋ ਹੁਣ 3.14 ਕਰੋੜ ਤੱਕ ਪਹੁੰਚ ਗਿਆ ਹੈ। ਕਈ ਪੁਰਾਣੀਆਂ ਅਦਾਇਗੀਆਂ ਛੱਡੀਆਂ ਗਈਆਂ ਜਿਸ ਨੂੰ ਹੁਣ ਹੌਲੀ-ਹੌਲੀ ਵਾਪਸ ਕੀਤਾ ਜਾ ਰਿਹਾ ਹੈ। CM ਮਾਨ ਨੇ ਨੇ ਲਾਈਵ ਟੈਲੀਕਾਸਟ ਵੇਖਣ ਵਾਲਿਆਂ ਦਾ ਧੰਨਵਾਦ ਕੀਤਾ ਜੋ ਇਸ ਇਤਿਹਾਸਕ ਪਲ ਦੇ ਗਵਾਹ ਬਣੇ ਹਨ।
ਵੀਡੀਓ ਲਈ ਕਲਿੱਕ ਕਰੋ : –