ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਰਾਂਸ ‘ਚ ਹੋਣ ਵਾਲੇ ਰਗਬੀ ਵਿਸ਼ਵ ਕੱਪ ਤੋਂ ਪਹਿਲਾਂ ਅੱਜ ਜਲੰਧਰ ਤੋਂ ਰਗਬੀ ਗੇਂਦਾਂ ਨਾਲ ਭਰੇ ਕੰਟੇਨਰ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਮਾਨ ਨੇ ਕਿਹਾ ਕਿ ਜਲੰਧਰ ਸਪੋਰਟਸ ਇੰਡਸਟਰੀ ਦਾ ਹੱਬ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਉਦਯੋਗ ਜਗਤ ‘ਚ ਉਦਾਸੀਨਤਾ ਸੀ, ਪਰ ਹੁਣ ‘ਆਪ’ ਸਰਕਾਰ ਖੇਡ ਜਗਤ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ। CM ਮਾਨ ਨੇ ਕੰਟੇਨਰ ਨੂੰ ਹਰੀ ਝੰਡੀ ਦਿਖਾਉਣ ਦੀ ਫੋਟੋ ਅਤੇ ਜਾਣਕਾਰੀ ਵੀ ਟਵੀਟ ਕੀਤੀ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਵਿੱਚ ਰਗਬੀ ਦੀ ਖੇਡ ਨੂੰ ਉਤਸ਼ਾਹਿਤ ਕਰਨ ਲਈ ਸਾਬਕਾ ਰਾਸ਼ਟਰੀ ਰਗਬੀ ਖਿਡਾਰੀ ਅਤੇ ਨਿਰਮਾਤਾ-ਨਿਰਦੇਸ਼ਕ ਰਾਹੁਲ ਬੋਸ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਰਾਹੁਲ ਬੋਸ ਨੇ ਖੇਡ ਮੰਤਰੀ ਨੂੰ ਰਗਬੀ ਦੀ ਖੇਡ ਦੀ ਤਕਨੀਕ ਬਾਰੇ ਵੀ ਜਾਣਕਾਰੀ ਦਿੱਤੀ ਸੀ।
ਇਹ ਵੀ ਪੜ੍ਹੋ : ਵੱਡੀ ਖਬਰ : ਲਾਹੌਰ ‘ਚ KCF ਦੇ ਮੁਖੀ ਪਰਮਜੀਤ ਸਿੰਘ ਦੀ ਹੱਤਿਆ, 2 ਅਣਪਛਾਤਿਆਂ ਨੇ ਮਾਰੀਆਂ ਗੋ.ਲੀਆਂ
ਰਾਹੁਲ ਬੌਸ ਨੇ ਮੀਤ ਹੇਅਰ ਨੂੰ ਦੱਸਿਆ ਸੀ ਕਿ ਰਗਬੀ ਵੀ ਓਲੰਪਿਕ, ਰਾਸ਼ਟਰਮੰਡਲ ਅਤੇ ਏਸ਼ੀਅਨ ਖੇਡਾਂ ਦੀ ਤਰ੍ਹਾਂ ਫੁੱਟਬਾਲ ਅਤੇ ਬਾਸਕਟਬਾਲ ਅਤੇ ਹੋਰ ਕਈ ਖੇਡਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਆਉਣ ਵਾਲੇ ਸਮੇਂ ਵਿੱਚ ਇਹ ਖੇਡ ਪੰਜਾਬ ਵਿੱਚ ਹੋਰ ਵਧੇਗੀ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ‘ਖੇਡਾਂ ਪੰਜਾਬ ਦੀਆਂ’ ਵਿੱਚ ਰਗਬੀ ਨੂੰ ਸ਼ਾਮਲ ਕਰਨ ਦੀ ਗੱਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: