ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਸੀਐੱਮ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿਛਲੇ ਤਿੰਨ ਸਾਲ ਵਿਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।
CM ਮਾਨ ਨੇ ਕਿਹਾ ਕਿ ਹੁਣ ਕਿਸਾਨਾਂ ਨੂੰ ਦਿਨ ਵਿਚ ਵੀ ਬਿਜਲੀ ਮਿਲ ਰਹੀ ਹੈ। 88 ਫੀਸਦੀ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ ਤੇ ਲੋਕ ਆਪਣੀ ਲੋੜ ਦੇ ਹਿਸਾਬ ਨਾਲ ਬਿਜਲੀ ਦਾ ਇਸਤੇਮਾਲ ਕਰ ਰਹੇ ਹਨ। ਨਹਿਰਾਂ ਤੋਂ ਪਾਣੀ ਖੇਤਾਂ ਤੇ ਪਿੰਡਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਸਿੰਚਾਈ ਸਹੂਲਤਾਂ ਬੇਹਤਰ ਹੋਈਆਂ ਹਨ।
ਇਹ ਵੀ ਪੜ੍ਹੋ : 10-11 ਜੁਲਾਈ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਬੇਅਬਦੀਆਂ ਨੂੰ ਰੋਕਣ ਲਈ ਬਣੇਗਾ ਵਿਸ਼ੇਸ਼ ਕਾਨੂੰਨ
ਸੀਐੱਮ ਮਾਨ ਨੇ ਦਾਅਵਾ ਕੀਤਾ ਕਿ ਪਿਛਲੇ ਸਾਢੇ ਤਿੰਨ ਸਾਲ ਵਿਚ 55 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਲਈ ਸੜਕ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ‘ਡਰੱਗ ‘ਤੇ ਵਾਰ’ ਮੁਹਿੰਮ ਚਲਾਈ ਗਈ ਤਾਂ ਕਿ ਆਉਣ ਵਾਲੀ ਪੀੜ੍ਹੀ ਨੂੰ ਬਚਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ 56.36 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਸੜਕਾਂ ਬਣਾਈਆਂ ਜਾਣਗੀਆਂ ਜਿਸ ਨਾਲ ਆਮ ਲੋਕਾਂ ਦੀ ਆਵਾਜਾਈ ਆਸਾਨ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: