ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ, 2023 ਪਾਸ ਕਰ ਦਿੱਤਾ, ਜਿਸ ਨਾਲ ਰਾਜ ਯੂਨੀਵਰਸਿਟੀ ਦੇ ਚਾਂਸਲਰ ਦੀਆਂ ਸ਼ਕਤੀਆਂ ਮੁੱਖ ਮੰਤਰੀ ਕੋਲ ਹਨ।
ਸਦਨ ਵਿੱਚ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਆਪਣਾ ਅਮੀਰ ਸੱਭਿਆਚਾਰ, ਪਰੰਪਰਾਵਾਂ ਅਤੇ ਵਿਰਸਾ ਹੈ ਜਿਸ ਨੂੰ ਨੌਜਵਾਨ ਪੀੜ੍ਹੀ ਵਿੱਚ ਬਰਕਰਾਰ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿੱਦਿਅਕ ਅਦਾਰੇ ਖਾਸ ਕਰਕੇ ਯੂਨੀਵਰਸਿਟੀਆਂ ਇਸ ਲਈ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਭਗਵੰਤ ਮਾਨ ਨੇ ਯਾਦ ਕੀਤਾ ਕਿ ਕਿਵੇਂ ਸੂਬੇ ਦੀਆਂ ਯੂਨੀਵਰਸਿਟੀਆਂ ਨੇ ਵੱਖ-ਵੱਖ ਖੇਤਰਾਂ ਵਿੱਚ ਮਹਾਨ ਬੁੱਧੀਜੀਵੀ, ਕਲਾਕਾਰ ਅਤੇ ਹੋਰ ਉੱਘੇ ਵਿਅਕਤੀ ਪੈਦਾ ਕੀਤੇ ਹਨ।
ਇਹ ਵੀ ਪੜ੍ਹੋ : US ਦੌਰੇ ‘ਤੇ ਐਲਨ ਮਸਕ ਨੂੰ ਮਿਲਣਗੇ PM ਮੋਦੀ, ਭਾਰਤ ‘ਚ ਲੱਗੇਗੀ ‘ਟੇਸਲਾ’ ਦੀ ਫੈਕਟਰੀ!
ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਰਾਸਤ ਨੂੰ ਅੱਗੇ ਲਿਜਾਣ ਲਈ ਸੂਬੇ ਦੀਆਂ ਯੂਨੀਵਰਸਿਟੀਆਂ ਵਿੱਚ ਉੱਚ ਇਮਾਨਦਾਰੀ, ਸੂਝ ਅਤੇ ਵੱਕਾਰ ਵਾਲੇ ਵਿਅਕਤੀਆਂ ਨੂੰ ਵਾਈਸ ਚਾਂਸਲਰ ਵਜੋਂ ਨਿਯੁਕਤ ਕਰਨ ਦੀ ਲੋੜ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਰਾਜਪਾਲ, ਜੋ ਰਾਜ ਤੋਂ ਨਹੀਂ ਹਨ ਅਤੇ ਇਸ ਦੇ ਇਤਿਹਾਸ ਤੇ ਸੰਸਕ੍ਰਿਤੀ ਤੋਂ ਜਾਣੂ ਨਹੀਂ ਹਨ, ਇਸ ਵਿੱਚ ਬੇਲੋੜੀਆਂ ਖੜ੍ਹੀ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਰਾਜਪਾਲ ਨੂੰ ਰਾਜ ਦੇ ਬਾਰੇ ਕੁਝ ਵੀ ਪਤਾ ਨਹੀਂ ਹੈ, ਪਰ ਉਨ੍ਹਾਂ ਨੂੰ ਵੀਸੀ ਨਿਯੁਕਤ ਕਰਨ ਦਾ ਹੱਕ ਹੈ ਜੋ ਪੂਰੀ ਤਰ੍ਹਾਂ ਤੋਂ ਸਹੀ ਹੈ।
ਵੀਡੀਓ ਲਈ ਕਲਿੱਕ ਕਰੋ -: