ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਲਗਾਤਾਰ ਐਕਸ਼ਨ ਮੋਡ ਵਿਚ ਹੈ। ਉਸ ਵੱਲੋਂ ਗੈਰ-ਕਾਨੂੰਨੀ ਕਾਰਵਾਈਆਂ ਨੂੰ ਲੈ ਕੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਅੱਜ ਇੱਕ ਹੋਰ ਵੱਡਾ ਐਕਸ਼ਨ ਲੈਂਦਿਆਂ CM ਮਾਨ ਨੇ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖਰੀਦਣ ਦੇ ਮਾਮਲੇ ਵਿਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਮਨਜਿੰਦਰ ਸਿੰਘ ਕਾਰਜ ਸਾਧਕ ਅਫਸਰ, ਨਗਰ ਕੌਂਸਲ ਨੰਗਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਂਦਾ ਹੈ ਤੇ ਮੁਅੱਤਲੀ ਦੌਰਾਨ ਇਨ੍ਹਾਂ ਦਾ ਹੈੱਡ ਕੁਆਰਟਰ ਵਿਖੇ ਨਿਰਧਾਰਤ ਕੀਤਾ ਜਾਂਦਾ ਹੈ।
ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 8 ਅਧੀਨ ਦੋਸ਼ ਸੂਚੀ ਬਾਅਦ ਵਿਚ ਜਾਰੀ ਕੀਤੀ ਜਾਵੇਗੀ। ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।
ਵੀਡੀਓ ਲਈ ਕਲਿੱਕ ਕਰੋ -: