ਮੁੱਖ ਮੰਤਰੀ ਭਗਵੰਤ ਮਾਨ ਵਾਲੀ ਆਪ ਸਰਕਾਰ ਨੇ ਅੱਜ ਭ੍ਰਿਸ਼ਟਾਚਾਰ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ। ਦਰਅਸਲ ਲਗਭਗ ਦਸ ਦਿਨ ਪਹਿਲਾਂ ਇੱਕ ਅਧਿਕਾਰੀ ਨੇ ਮੁੱਖ ਮੰਤਰੀ ਦਫ਼ਤਰ ਵਿੱਚ ਵਿਜੇ ਸਿੰਗਲਾ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਦੀ ਖ਼ਬਰ ਦਿੱਤੀ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਅਧਿਕਾਰੀ ਨੂੰ ਭਰੋਸਾ ਦਿੱਤਾ ਸੀ ਕਿ ਉਹ ਉਨ੍ਹਾਂ ਦੇ ਨਾਲ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਮੰਤਰੀ ਤੋਂ ਡਰਨ ਦੀ ਲੋੜ ਨਹੀਂ, ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਅਫਸਰ ਦੀ ਮਦਦ ਨਾਲ ਇਕ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਗਿਆ, ਜਿਸ ‘ਚ ਸਪੱਸ਼ਟ ਹੋ ਗਿਆ ਕਿ ਮੰਤਰੀ ਵਿਜੇ ਸਿੰਗਲਾ ਅਤੇ ਉਨ੍ਹਾਂ ਦੀ ਖਾਸ ਪਛਾਣ ਵਾਲੇ ਇਕ ਪਰਸੈਂਟ ਕਮਿਸ਼ਨ ਦੀ ਮੰਗ ਕਰ ਰਹੇ ਹਨ।
ਇਸ ਦੀ ਰਿਕਾਰਡਿੰਗ ਅਤੇ ਸਾਰੇ ਸਬੂਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਵਾਈ ਕੀਤੀ, ਨਾਲ ਹੀ ਭਗਵੰਤ ਮਾਨ ਨੇ ਵੀ ਅਧਿਕਾਰੀਆਂ ਨੂੰ ਸਾਫ਼ ਕਹਿ ਦਿੱਤਾ ਕਿ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਿਰਫ਼ ਦਸ ਦਿਨਾਂ ਵਿੱਚ ਕਾਰਵਾਈ ਕਰਕੇ ਸਪੱਸ਼ਟ ਸੁਨੇਹਾ ਦਿੱਤਾ ਹੈ, ਇਹ ਅਫ਼ਸਰਾਂ ਲਈ ਕਿਸੇ ਪ੍ਰੇਰਨਾ ਤੋਂ ਘੱਟ ਨਹੀਂ ਹੈ, ਪੰਜਾਬ ਵਿੱਚ ਅਜਿਹੀ ਕਾਰਵਾਈ ਪਹਿਲੀ ਵਾਰ ਦੇਖਣ ਨੂੰ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ -: