ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਸ਼ਾਨਦਾਰ ਜਿੱਤ ਮਗਰੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚੇ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਇਹ ਪ੍ਰੈੱਸ ਕਾਨਫਰੰਸ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ‘ਤੇ ਹੋ ਰਹੀ ਹੈ।
ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਾਂਗਰਸ ਵੱਲੋਂ ਇਹ ਕਹਿਣਾ ‘ਆਪ’ ਵੱਲੋਂ ਵਾਧੂ ਬੈਲੇਟ ਪੇਪਰ ਛਾਪੇ ਗਏ ਹਨ, ਨਤੀਜੇ ਮਗਰੋਂ ਸਭ ਕੁਝ ਗਲਤ ਸਾਬਤ ਹੋਇਆ ਹੈ ਕਿਉਂਕਿ ਬਹੁਤ ਸਾਰੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਸੀਟਾਂ ਹਨ ਜਿਥੇ ਕਾਂਗਰਸ ਨੇ ਜਿੱਤ ਹਾਸਲ ਕੀਤੀ ਹੈ। CM ਮਾਨ ਨੇ ਕਿਹਾ ਕਿ ਇਸ ਵਾਰ ਪਹਿਲੀ ਵਾਰ ਚੋਣਾਂ ਦੀ ਵੀਡੀਓਗ੍ਰਾਫੀ ਹੋਈ ਹੈ ਤੇ ਲਾਈਵ ਚੱਲਿਆ ਹੈ।ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਪੰਜਾਬ ਦੇ ਲੋਕਾਂ ਨੇ ਸਾਰੇ ਨੁਮਾਇੰਦੇ ਚੰਗੇ ਹੀ ਚੁਣੇ ਹੋਣਗੇ। ‘ਆਪ’ ਦੀਆਂ 68 ਫੀਸਦੀ ਬਲਾਕ ਸੰਮਤੀ ਤੇ 72 ਫੀਸਦੀ ਜ਼ਿਲ੍ਹਾ ਪ੍ਰੀਸ਼ਦ ਪੇਂਡੂ ਖੇਤਰ ਵਿਚ ਸੀਟਾਂ ਬਣਦੀਆਂ ਹਨ। ਕੁੱਲ ਮਿਲਾ ਕੇ ਆਮ ਆਦਮੀ ਪਾਰਟੀ ਨੇ 70 ਫੀਸਦੀ ਸੀਟਾਂ ਜਿੱਤੀਆਂ ਹਨ।
ਇਹ ਵੀ ਪੜ੍ਹੋ : ਸੰਘਣੀ ਧੁੰਦ ਕਾਰਨ ਭਾਰਤ ਬਨਾਮ ਦੱਖਣੀ ਅਫਰੀਕਾ ਦਾ ਮੈਚ ਹੋਇਆ ਰੱਦ, ਭਲਕੇ ਅਹਿਮਦਾਬਾਦ ‘ਚ ਹੋਵੇਗਾ ਸੀਰੀਜ਼ ਦਾ ਆਖਰੀ ਮੈਚ
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਫਤਵਾ ਬਿਲਕੁਲ ਸਪੱਸ਼ਟ ਹੈ। ਮੈਂ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ । ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦਾ ਫਤਵਾ ਸਾਡੇ ਸਿਰ ਮੱਥੇ ਸਵੀਕਾਰ ਕਰਦੇ ਹਾਂ। ਹੁਣ ਅਸੀਂ ਹੋਰ ਵੀ ਜੋਸ਼ ਨਾਲ ਕੰਮ ਕਰਾਂਗੇ। ਅਸੀਂ ਹਮੇਸ਼ਾ ਮੁੱਦਿਆਂ ਦੀ ਗੱਲ ਕੀਤੀ ਹੈ ਤੇ ਅਗਲੀਆਂ ਚੋਣਾਂ
ਵੀ ਵਿਕਾਸ ਦੇ ਮੁੱਦੇ ‘ਤੇ ਲੜਾਂਗੇ ਤੇ ਉਮੀਦ ਕਰਦਾ ਹਾਂ ਕਿ ਜਿਥੇ ਸਾਡੇ ਉਮੀਦਵਾਰ ਹਾਰੇ ਹਨ ਉਹ ਉਨ੍ਹਾਂ ਖੇਤਰਾਂ ਵਿਚ ਜਾ ਕੇ ਆਪਣੀਆਂ ਕਮੀਆਂ ਲੱਭਣ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ। CM ਮਾਨ ਨੇ ਕਿਹਾ ਕਿ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਲਗਭਗ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
























