ਪੰਜਾਬ ਵਿਚ ਇਸ ਵੇਲੇ ਹਾਲਾਤ ਬਹੁਤ ਹੀ ਖਰਾਬ ਹਨ। ਪੰਜਾਬ ਦੇ ਕਈ ਪਿੰਡ ਪਾਣੀ ਦੀ ਮਾਰ ਹੇਠ ਹਨ। ਪਹਾੜਾਂ ਤੋਂ ਲਗਾਤਾਰ ਬਰਸਾਤੀ ਪਾਣੀ ਪੰਜਾਬ ਦੇ ਪਿੰਡਾਂ ਵਿਚ ਮਾਰ ਕਰ ਰਿਹਾ ਹੈ। ਪੰਜਾਬ ਸਰਕਾਰ ਪਿੰਡਾਂ ਵਿਚ ਰੈਸਕਿਊ ਆਪ੍ਰੇਸ਼ਨ ਚਲਾ ਰਹੀ ਹੈ ਤੇ ਹੜ੍ਹ ਵਿਚ ਫਸੇ ਹੋਏ ਲੋਕਾਂ ਤੱਕ ਰਾਸ਼ਨ ਪਹੁਚਾਇਆ ਜਾ ਰਿਹਾ ਹੈ। ਰਾਹਤ ਸਮੱਗਰੀ ਵੀ ਦਿੱਤੀ ਜਾ ਰਹੀ ਹੈ।
ਇਨ੍ਹਾਂ ਸਭ ਦੇ ਵਿਚਾਲੇ ਮਾਨ ਵੱਲੋਂ ਹਾਈ ਲੈਵਲ ਮੀਟਿੰਗ ਕੀਤੀ ਗਈ। ਇਸ ਵਿਚ ਵਿਚ ਕੈਬਨਿਟ ਦੇ ਮੰਤਰੀ, ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਪੁਲਿਸ ਤੇ ਫੌਜ ਦੇ ਉੱਚ ਅਧਿਕਾਰੀ ਵੀ ਮੀਟਿੰਗ ਵਿਚ ਮੌਜੂਦ ਸਨ। ਮਾਨ ਨੇ ਕਿਹਾ ਕਿ ਮੀਟਿੰਗ ਵਿਚ ਹੜ੍ਹ ਦੀ ਮਾਰ ਨਾਲ ਨਜਿੱਠਣ ਲਈ ਜ਼ਮੀਨੀ ਪੱਧਰ ‘ਤੇ ਚੁੱਕੇ ਜਾ ਰਹੇ ਠੋਸ ਕਦਮਾਂ ਦੀ ਕੀਤੀ ਸਮੀਖਿਆ ਕੀਤੀ ਗਈ। ਰਾਹਤ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਇੱਕ ਉੱਚ ਅਧਿਕਾਰ ਪ੍ਰਾਪਤ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਰਾਜਪਾਲ ਕਟਾਰੀਆ, ਸੂਬੇ ‘ਚ ਹੜ੍ਹਾਂ ਤੇ ਬਚਾਅ ਕਾਰਜਾਂ ‘ਤੇ ਕੀਤੀ ਚਰਚਾ
ਨਾਲ ਹੀ ਮੁੱਖ ਸਕੱਤਰ ਉੱਚ ਅਧਿਕਾਰੀਆਂ ਤੇ ਵਿਧਾਇਕਾ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਤੇ ਰਾਹਤ ਤੇ ਬਚਾਅ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਭਾਵੀ ਕਰਨ ਲਈ ਕਿਹਾ ਗਿਆ ਹੈ। ਇਸ ਸੰਕਟ ਦੀ ਘੜੀ ਵਿਚ ਲੋਕਾਂ ਨੂੰ ਬਾਹਰ ਕਰਨ ਲਈਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























